09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ , 8 ਸਤੰਬਰ ( ਸਰਬਜੀਤ ਸਿੰਘ )– ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 09-09-2026
ਫ਼ਰੀਦਕੋਟ , 8 ਸਤੰਬਰ ( ਸਰਬਜੀਤ ਸਿੰਘ )– ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ ਪਿੰਡ ਗੋਲੇਵਾਲਾ ਤੋਂ ਅਮਨ ਬਜਾਜ ਪੁੱਤਰ ਪ੍ਰਸ਼ੋਤਮ ਲਾਲ ਤੇ ਸੁਨੀਲ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ ਤੇ 22 ਨਸ਼ੇ ਦੀਆਂ ਪਾਬੰਦੀਸ਼ੁਦਾ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਨੇ ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।