ਸਾਦਿਕ, 10 ਸਤੰਬਰ (ਆਰ.ਐਸ.ਧੁੰਨਾ)-ਪਾਣੀ ਦੇ ਮਸਲਿਆਂ ਅਤੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 7 ਦਿਨਾਂ ਪੱਕਾ ਮੋਰਚਾ ਲਗਾਇਆ ਗਿਆ ਸੀ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਲਿਖਤੀ ਰੂਪ ’ਚ ਮੰਨਵਾ ਕੇ ਸੰਯੁਕਤ ਕਿਸਾਨ ਮੋਰਚੇ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ’ਚ ਸਾਦਿਕ ਵਿਖੇ ਮੁੱਖ ਚੌਂਕ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ, ਵਪਾਰ ਮੰਡਲ ਸਾਦਿਕ ਅਤੇ ਵੱਡੀ ਗਿਣਤੀ ’ਚ ਕਿਸਾਨਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਨਾਅਰੇ ਲਾਏ। ਚੰਡੀਗੜ ਕਿਸਾਨੀ ਮੋਰਚੇ ’ਚ ਸ਼ਾਮਿਲ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੇ ਜਿੱਤ ਕੇ ਵਾਪਸ ਮੁੜਨ ਤੇ ਸਾਂਝੇ ਤੌਰ ’ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲਿਖਤੀ ਰੂਪ ਵਿਚ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਜਾਵੇਗਾ ਤੋਂ ਇਲਾਵਾ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਅਧੀਨ ਆਉਂਦੀਆਂ ਹਨ ਨੂੰ ਵੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਜਲਦ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਬਖਤੌਰ ਸਿੰਘ ਢਿੱਲੋਂ ਸੂਬਾ ਮੀਤ ਪ੍ਰਧਾਨ ਮਾਲਵਾ, ਜਸਪਿੰਦਰ ਸਿੰਘ ਰੁਪੱਈਆਂ ਵਾਲਾ ਮੈਂਬਰ ਅੰਤਰਿੰਗ ਕਮੇਟੀ ਕਾਦੀਆਂ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਲੱਖੋਵਾਲ, ਜਗਸੀਰ ਸਿੰਘ ਸਾਧੂਵਾਲਾ ਜ਼ਿਲ੍ਹਾ ਪ੍ਰਧਾਨ ਮਾਲਵਾ, ਰਛਪਾਲ ਸਿੰਘ ਬਰਾੜ ਘੁੱਦੂਵਾਲਾ ਆਗੂ ਰਾਜੇਵਾਲ, ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸਿਮਰਜੀਤ ਸਿੰਘ ਘੁੱਦੂਵਾਲਾ, ਗੁਰਸੇਵਕ ਸਿੰਘ ਖ਼ਾਲਸਾ, ਜਥੇਦਾਰ ਚੰਦ ਸਿੰਘ ਡੋਡ, ਪ੍ਰਧਾਨ ਸੁਰਿੰਦਰਪਾਲ ਸੇਠੀ, ਸੁਰਜੀਤ ਸਿੰਘ ਕਾਨਿਆਂਵਾਲੀ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਕਾਦੀਆਂ, ਜਗਦੀਪ ਸਿੰਘ ਜਨੇਰੀਆਂ, ਸ਼ਿੰਗਾਰਾ ਸਿੰਘ ਕਾਉਣੀ, ਕੁਲਦੀਪ ਸਿੰਘ ਘੁੱਦੂਵਾਲਾ, ਸਤਵੀਰ ਸਿੰਘ ਚੰਨੀਆਂ, ਬਲਵਿੰਦਰ ਸਿੰਘ ਮੁਮਾਰਾ ਤੋਂ ਇਲਾਵਾ ਕਿਸਾਨ ਵੱਡੀ ਗਿਣਤੀ ’ਚ ਸ਼ਾਮਿਲ ਸਨ।