11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਨਤਾਰ ਸਿੰਘ ਬਰਾੜ ਵਲੋਂ ਪੀ.ਸੀ.ਏ ਤੇ ਜਨਰਲ ਕੌਂਸਲ ਮੈਂਬਰਾਂ ਦਾ ਸਨਮਾਨ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੋਟਕਪੂਰਾ ਹਲਕੇ ਦੇ ਪੀਸੀਏ ਅਤੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਨਮਾਨ ਕੀਤਾ। ਇਸ ਮੌਕੇ ਹਲਕੇ ਦੀਆਂ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।

ਅਜੀਤ ਡੈਸਕ 11-09-2026
ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੋਟਕਪੂਰਾ ਹਲਕੇ ਦੇ ਪੀਸੀਏ ਅਤੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਨਮਾਨ ਕੀਤਾ। ਇਸ ਮੌਕੇ ਹਲਕੇ ਦੀਆਂ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। ਮਨਤਾਰ ਸਿੰਘ ਬਰਾੜ ਨੇ ਇਨ੍ਹਾਂ ਆਗੂਆਂ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪੀ.ਏ.ਸੀ. ਮੈਂਬਰਾਂ ’ਚ ਕੁਲਤਾਰ ਸਿੰਘ ਬਰਾੜ, ਪ੍ਰਤਾਪ ਸਿੰਘ ਨੰਗਲ ਅਤੇ ਜਨਰਲ ਕੌਂਸਲ ਮੈਂਬਰਾਂ ’ਚ ਜਗਦੇਵ ਸਿੰਘ ਸਾਬਕਾ ਸਰਪੰਚ ਪਿੰਡ ਖਾਰਾ, ਬਲਵੀਰ ਸਿੰਘ ਰੰਧਾਵਾ ਸਾਬਕਾ ਐਮ-ਸੀ., ਨਰਿੰਦਰ ਸਿੰਘ ਨਿੰਦਾ ਸਾਬਕਾ ਐਮ.ਸੀ. ਤੇ ਮੇਹਰ ਸਿੰਘ ਰੱਤੀਰੋੜੀ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਅਮਨਿੰਦਰ ਸਿੰਘ ਮੀਤ ਪ੍ਰਧਾਨ, ਗੁਰਜੀਤ ਸਿੰਘ ਸੰਧਵਾਂ ਜਨਰਲ ਸਕੱਤਰ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਨ੍ਹਾਂ ਆਗੂਆਂ ਨੂੰ ਸਨਮਾਨਿਤ ਕਰਦਿਆਂ ਮਨਤਾਰ ਸਿੰਘ ਬਾਰੜ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਆਗੂ ਪਾਰਟੀ ਦੀ ਮਜ਼ਬੂਤੀ ਅਤੇ ਉਸ ਦੀਆਂ ਨੀਤੀਆਂ ਨੂੰ ਹਲਕੇ ਦੇ ਹਰ ਘਰ ਵਿਚ ਪਹੁੰਚਾਉਣਗੇ। ਇਸ ਮੌਕੇ ਹਾਜ਼ਰ ਪੀਸੀਏ ਤੇ ਜਨਰਲ ਕੌਂਸਲ ਦੇ ਮੈਂਬਰਾਂ ਨੇ ਮਨਤਾਰ ਸਿੰਘ ਬਰਾੜ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਮੌੜ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਿੱਧੂ, ਬੀਬੀ ਮਨਜੀਤ ਕੌਰ ਨੰਗਲ ਸਮੇਤ ਹੋਰ ਵੀ ਪਾਰਟੀ ਵਰਕਰ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਲਟਕੀ ਛਾਂਟੀ ਦੀ ਤਲਵਾਰ ਅਗਲੀ ਖ਼ਬਰ ਕਿਸੇ ਦਾ ਰੁਜ਼ਗਾਰ ਖੋਹਣ ਨਹੀਂ ਦੇਵਾਂਗੇ: ਡੀ.ਟੀ.ਐਫ. ਸੰਦੀਪ ਸਿੰਘ ਬਰਾੜ ਨੇ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।