11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਫ਼ਾਈ ਸੇਵਕਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਲਟਕੀ ਛਾਂਟੀ ਦੀ ਤਲਵਾਰ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਮੁੱਚੇ ਮੁਲਾਜ਼ਮ ਵਰਗ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਕਾਰਨ ਸੂਬੇ ਭਰ ਵਿਚ ਰੋਸ ਦੀ ਸਥਿਤੀ ਬਣੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਮਜ਼ਬੂਰੀਵੱਸ ਨਿਗੂਣੀਆਂ ਤਨਖ਼ਾਹਾਂ ’ਤੇ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਸਫ਼ਾਈ ਸੇਵਕਾਂ, ਚੌਂਕੀਦਾਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਵੀ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.

ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਮੁੱਚੇ ਮੁਲਾਜ਼ਮ ਵਰਗ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਕਾਰਨ ਸੂਬੇ ਭਰ ਵਿਚ ਰੋਸ ਦੀ ਸਥਿਤੀ ਬਣੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਮਜ਼ਬੂਰੀਵੱਸ ਨਿਗੂਣੀਆਂ ਤਨਖ਼ਾਹਾਂ ’ਤੇ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਸਫ਼ਾਈ ਸੇਵਕਾਂ, ਚੌਂਕੀਦਾਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਵੀ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਵਿਭਾਗ ਵਲੋਂ ਜਾਰੀ ਮੁਲਾਜ਼ਮ ਵਿਰੋਧੀ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਡਾਇਰੈਕਟਰ ਸਿੱਖਿਆ (ਸੈਕੰਡਰੀ) ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਹੀ ਬਜਟ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸ਼ਰਤਾਂ ਸਕੂਲਾਂ ਵਿਚ ਸਫ਼ਾਈ, ਖਾਣੇ ਦੀ ਵਿਵਸਥਾ ਅਤੇ ਸੁਰੱਖਿਆ ਵਰਗੇ ਅਹਿਮ ਕੰਮਾਂ ਨਾਲ ਜੋੜਨਾ ਕਿਸੇ ਵੀ ਪੱਧਰ ’ਤੇ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਫ਼ਾਈ ਸੇਵਕਾਂ, ਚੌਂਕੀਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੀ ਲੋੜ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ’ਤੇ ਤਹਿ ਨਹੀਂ ਕੀਤੀ ਜਾ ਸਕਦੀ। ਸਕੂਲ ਦੀ ਸਫ਼ਾਈ, ਵਿਦਿਆਰਥੀਆਂ ਦੀ ਸੁਰੱਖਿਆ ਅਤੇ ਬੱਚਿਆਂ ਨੂੰ ਮਿਡ-ਡੇ-ਮੀਲ ਮੁਹੱਈਆ ਕਰਵਾਉਣਾ ਹਰ ਸਕੂਲ ਦੀ ਮੁੱਢਲੀ ਜ਼ਿੰਮੇਵਾਰੀ ਹੈ। ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਡੀ.ਟੀ.ਐੱਫ਼. ਵਲੋਂ ਲੰਮੇ ਸਮੇਂ ਤੋਂ ਸਕੂਲਾਂ ਵਿਚ ਸਫ਼ਾਈ ਸੇਵਕਾਂ, ਚੌਂਕੀਦਾਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਪੱਕੀਆਂ ਨਿਯੁਕਤੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਮੁਲਾਜ਼ਮ ਦਾ ਰੁਜ਼ਗਾਰ ਉਜਾੜਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਪੰਜਾ ਬ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸ਼ਰਮਾ ਖੁੱਡੀਆਂ, ਗੁਰਪ੍ਰੀਤ ਲੰਬੀ, ਗੁਰਵਰਿਆਮ ਸਰਾਵਾਂ, ਕੁਲਵਿੰਦਰ ਅਕਾਲਗੜ੍ਹ, ਚਰਨਜੀਤ ਅਟਵਾਲ, ਸੁਖਜੀਤ ਥਾਂਦੇਵਾਲਾ, ਰਵਿੰਦਰ ਰਵੀ, ਰਵਿੰਦਰ ਦੀਪ ਗੁਲਾਬੇਵਾਲਾ, ਰਵੀ ਸ਼ਰਮਾ, ਮਨਵੀਰ ਦੋਦਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੋਟਲੀ ਸੰਘਰ, ਹਰਾਜ ਅਤੇ ਖੋਖਰ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ ਮਨਤਾਰ ਸਿੰਘ ਬਰਾੜ ਵਲੋਂ ਪੀ.ਸੀ.ਏ ਤੇ ਜਨਰਲ ਕੌਂਸਲ ਮੈਂਬਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।