11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਕੋਟਲੀ ਸੰਘਰ, ਹਰਾਜ ਅਤੇ ਖੋਖਰ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਸੰਘਰ, ਹਰਾਜ ਅਤੇ ਖੋਖਰ ਵਿਖੇ ਪਹੁੰਚੀ । ਇਸ ਮੌਕੇ ਪਿੰਡਾਂ ਦੇ ਵਸਨੀਕਾਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਸੰਘਰ, ਹਰਾਜ ਅਤੇ ਖੋਖਰ ਵਿਖੇ ਪਹੁੰਚੀ । ਇਸ ਮੌਕੇ ਪਿੰਡਾਂ ਦੇ ਵਸਨੀਕਾਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਨਾਲ-ਨਾਲ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹਾਜ਼ਰ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਲਟਕੀ ਛਾਂਟੀ ਦੀ ਤਲਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।