13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

50 ਪੇਟੀਆਂ ਸ਼ਰਾਬ ਬਰਾਮਦ-ਮਾਮਲਾ ਦਰਜ

ਗਿੱਦੜਬਾਹਾ, 12 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਪੁਲਿਸ ਨੇ ਬਾਹਰੀ ਰਾਜਾਂ ਤੋਂ ਸਸਤੇ ਭਾਅ ਭਾਰੀ ਮਾਤਰਾ ਵਿਚ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ.

ਅਜੀਤ ਡੈਸਕ 13-09-2026
ਗਿੱਦੜਬਾਹਾ, 12 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਪੁਲਿਸ ਨੇ ਬਾਹਰੀ ਰਾਜਾਂ ਤੋਂ ਸਸਤੇ ਭਾਅ ਭਾਰੀ ਮਾਤਰਾ ਵਿਚ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਜਦੋਂ ਗੁਰੂ ਤੇਗ ਬਹਾਦਰ ਨਗਰ ਨੇੜੇ 31 ਫੁੱਟੀ ਗਲੀ ਗਿੱਦੜਬਾਹਾ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਛੋਟਾ ਹਾਥੀ ਗੱਡੀ ਰਾਹੀਂ ਬਾਹਰਲੀ ਸਟੇਟ ਤੋਂ ਸਸਤੇ ਭਾਅ ਭਾਰੀ ਮਾਤਰਾ ਵਿਚ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਉਹ ਛੋਟਾ ਹਾਥੀ ਗੱਡੀ ਵਿਚ ਸ਼ਰਾਬ ਦੀਆਂ ਪੇਟੀਆਂ ਲੈ ਕੇ ਗੁਰੂ ਤੇਗ ਬਹਾਦਰ ਨਗਰ ਵਿਚ ਵੇਚਣ ਦੀ ਤਾਕ ਵਿਚ ਹੈ। ਮੁਖ਼ਬਰ ਪਾਸੋਂ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋੲ ਪੁਲਿਸ ਨੇ 50 ਪੇਟੀਆਂ (ਕੁੱਲ 600 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਨਜਿੰਦਰ ਸਿੰਘ ਚਹਿਲ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਲਸ਼ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।