14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਵਿਸ਼ਾਲ ਰੈਲੀ ਅੱਜ ਪੁਰਾਣੀ ਰੰਜਿਸ਼ ਕਾਰਨ ਡਰਾਈਵਰ ਦੀ ਕੁੱਟਮਾਰ ਕਰਨ ’ਤੇ ਮਾਮਲਾ ਦਰਜ

ਕੋਟਕਪੂਰਾ, 13 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਡਰਾਈਵਰ ਨੂੰ ਘੇਰ ਕੇ ਬੇਸਬਾਲ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਮੁਦਈ ਮਨਜੀਤ ਸਿੰਘ ਵਾਸੀ ਕੋਟਕਪੂਰਾ ਨੇ ਦੱਸਿਆ ਕਿ ਉਹ ਠੇਕੇਦਾਰਾਂ ਨਾਲ ਗੱਡੀ ’ਤੇ ਡਰਾਈਵਰੀ ਦਾ ਕੰਮ ਕਰਦਾ ਹੈ।

ਅਜੀਤ ਡੈਸਕ 14-09-2026
ਕੋਟਕਪੂਰਾ, 13 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਡਰਾਈਵਰ ਨੂੰ ਘੇਰ ਕੇ ਬੇਸਬਾਲ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਮੁਦਈ ਮਨਜੀਤ ਸਿੰਘ ਵਾਸੀ ਕੋਟਕਪੂਰਾ ਨੇ ਦੱਸਿਆ ਕਿ ਉਹ ਠੇਕੇਦਾਰਾਂ ਨਾਲ ਗੱਡੀ ’ਤੇ ਡਰਾਈਵਰੀ ਦਾ ਕੰਮ ਕਰਦਾ ਹੈ। 19 ਅਗਸਤ 2026 ਨੂੰ ਸਵੇਰੇ ਕਰੀਬ 4.30 ਵਜੇ ਉਹ ਠੇਕੇਦਾਰ ਦੀ ਬਲੈਰੋ ਗੱਡੀ ਨੰਬਰ ਪੀ.ਬੀ.-69-ਈ-3172 ’ਤੇ ਸਵਾਰ ਹੋ ਕੇ ਕੋਟਕਪੂਰਾ ਵੱਲ ਆ ਰਿਹਾ ਸੀ। ਜਦੋਂ ਉਹ ਰਿਲਾਇੰਸ ਸ਼ਾਪਿੰਗ ਮਾਲ ਬਠਿੰਡਾ ਰੋਡ ਕੋਟਕਪੂਰਾ ਨੇੜੇ ਪਹੁੰਚਿਆ ਤਾਂ ਪਿੱਛੋਂ 7/8 ਮੋਟਰਸਾਈਕਲਾਂ ’ਤੇ ਸਵਾਰ 15 ਵਿਅਕਤੀ ਹਥਿਆਰਾਂ ਸਮੇਤ ਆਏ ਅਤੇ ਗੱਡੀ ’ਤੇ ਬੇਸਬਾਲ ਦਾ ਵਾਰ ਕਰਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਦਈ ਦੇ ਗੱਡੀ ਤੋਂ ਹੇਠਾਂ ਉਤਰਦੇ ਹੀ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਸ਼ਿਕਾਇਤ ਮੁਤਾਬਿਕ ਵਿਅਕਤੀ ਵਿੱਕੀ ਪੁੱਤਰ ਨਾ-ਮਾਲੂਮ ਵਾਸੀ ਕੋਟਕਪੂਰਾ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਬੇਸਬਾਲ ਨਾਲ ਕੁੱਟਿਆ, ਜਦਕਿ ਹੋਰ ਅਣਪਛਾਤੇ ਵਿਅਕਤੀਆਂ ਨੇ ਵੀ ਕੁੱਟਮਾਰ ਕੀਤੀ। ਇਸ ਕਾਰਨ ਮੁਦਈ ਕਾਫ਼ੀ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਦਾਖ਼ਲ ਕਰਵਾਇਆ ਗਿਆ, ਜਿੱਥੋਂ ਮੈਡੀਕਲ ਕਾਲਜ ਫ਼ਰੀਦਕੋਟ ਅਤੇ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕੀਤਾ ਗਿਆ । ਪੁਲਿਸ ਨੇ ਦੱਸਿਆ ਕਿ ਘਟਨਾ ਦੀ ਰੰਜਿਸ਼ ਇਹ ਸੀ ਕਿ ਵਿੱਕੀ ਪਹਿਲਾਂ ਠੇਕੇਦਾਰ ਨਾਲ ਡਰਾਈਵਰੀ ਕਰਦਾ ਸੀ, ਜਿਸ ਨੂੰ ਠੇਕੇਦਾਰ ਨੇ ਕੰਮ ਤੋਂ ਹਟਾ ਦਿੱਤਾ ਸੀ। ਇਸੇ ਰੰਜਿਸ਼ ਤਹਿਤ ਮੁਦਈ ਨਾਲ ਕੁੱਟਮਾਰ ਕੀਤੀ ਗਈ। ਇਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ 6.98 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗਮੰਚ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।