ਪ੍ਰਭਜੋਤ ਸਿੰਘ ਨੇ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ
ਮਲੋਟ, 13 ਸਤੰਬਰ (ਪਾਟਿਲ)-ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਚ 8 ਸਤੰਬਰ ਤੋਂ 12 ਸਤੰਬਰ 2026 ਤੱਕ ਹੋਈ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਖਿਡਾਰੀ ਪ੍ਰਭਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਪ੍ਰਭਜੋਤ ਸਿੰਘ ਨੇ 94 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈਂਦਿਆਂ ਸ਼ੁਰੂਆਤ ਤੋਂ ਹੀ ਆਪਣੇ ਵਿਰੋਧੀਆਂ ’ਤੇ ਬੜ੍ਹਤ ਬਣਾਈ ਰੱਖੀ।
ਅਜੀਤ ਡੈਸਕ
14-09-2026