16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ’ਚ ਹਿੰਦੀ ਦਿਵਸ ਮਨਾਇਆ

ਕੋਟਕਪੂਰਾ, 15 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

? 16-09-2026
ਕੋਟਕਪੂਰਾ, 15 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਵਲੋਂ ਹਿੰਦੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ, ਨਾਅਰੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸਕੂਲ ਦੇ ਅਧਿਆਪਕਾ ਬਲਜੀਤ ਕੌਰ ਅਤੇ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ ਕਿ ਭਾਸ਼ਾ ਸਾਡੇ ਵਿਚਾਰਾਂ ਅਤੇ ਸੱਭਿਆਚਾਰ ਨੂੰ ਪ੍ਰਗਟ ਕਰਨ ਦਾ ਮਹੱਤਵਪੂਰਨ ਸਾਧਨ ਹੈ। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨੂੰ ਪਿਆਰ ਕਰਨ ਅਤੇ ਇਸ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿਚ ਸਕੂਲ ਦੇ ਐਮ.ਡੀ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਰੁਬੀਨਾ ਧੀਰ ਨੇ ਮਾਤ ਭਾਸ਼ਾ ਅਤੇ ਹੋਰ ਭਾਸ਼ਾਵਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 19ਵਾਂ ਤਰਕਸ਼ੀਲ ਨਾਟਕ ਮੇਲਾ 20 ਨੂੰ- ਤਿਆਰੀਆਂ ਮੁਕੰਮਲ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।