ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਨਗਰ ’ਚ ਬਣਨ ਵਾਲੇ ‘ਮਲੋਟ ਕਰਾਫ਼ਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ-ਪੱਥਰ
ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਧਾਨ ਸਭਾ ਹਲਕਾ ਮਲੋਟ ਵਿਖੇ ਸ੍ਰੀ ਗੁਰੂ ਰਵਿਦਾਸ ਨਗਰ ’ਚ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ‘ਮਲੋਟ ਕਰਾਫ਼ਟ ਕੋਰੀਡੋਰ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਧਾਨ ਸਭਾ ਹਲਕਾ ਮਲੋਟ ਵਿਖੇ ਸ੍ਰੀ ਗੁਰੂ ਰਵਿਦਾਸ ਨਗਰ ’ਚ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ‘ਮਲੋਟ ਕਰਾਫ਼ਟ ਕੋਰੀਡੋਰ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਸੌਂਦ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮਲੋਟ ਕਰਾਫ਼ਟ ਕੋਰੀਡੋਰ’ ਪ੍ਰੋਜੈਕਟ ਅਧੀਨ ਤਿਆਰ ਹੋਣ ਵਾਲੀ ਹੈਰੀਟੇਜ ਸਟਰੀਟ ਨੂੰ ਮੁਕੰਮਲ ਹੋਣ ’ਤੇ 6 ਮਹੀਨਿਆਂ ਦਾ ਸਮਾਂ ਲੱਗੇਗਾ ਅਤੇ ਇਸ ਵਿਚ ਗੁਰੂ ਰਵਿਦਾਸ ਨਗਰ ਦੀਆਂ ਚਾਰ ਗਲੀਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਗਰ ਵਿਚ ਲੋਕ ਪੰਜਾਬੀ ਜੁੱਤੀਆਂ ਬਣਾਉਣ ਦਾ ਕੰਮ ਵੱਡੇ ਪੱਧਰ ’ਤੇ ਕਰਦੇ ਹਨ ਅਤੇ ਬਹੁਤ ਵੱਡੇ ਕਾਰੀਗਰ ਇਸ ਕੰਮ ਵਿਚ ਆਪਣਾ ਹੁਨਰ ਦਿਖਾ ਰਹੇ ਹਨ ਅਤੇ ਇਸ ਹੈਰੀਟੇਜ ਸਟਰੀਟ ਦੇ ਬਣਨ ਨਾਲ ਉਨ੍ਹਾਂ ਨੂੰ ਹੋਰ ਸੁੰਦਰਤਾ ਤੇ ਸਵੱਛਤਾ ਵਾਲਾ ਮਾਹੌਲ ਮਿਲੇਗਾ ਅਤੇ ਉਨ੍ਹਾਂ ਦੇ ਵਪਾਰ ਵਿਚ ਵਾਧਾ ਹੋਵ ੇਗਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਉਨ੍ਹਾਂ ਦੇ ਯਤਨਾਂ ਸਦਕਾ ਹੀ ਹੋਇਆ ਹੈ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ ਅਤੇ ਇਸ ਸ੍ਰੀ ਗੁਰੂ ਰਵਿਦਾਸ ਨਗਰ ਵਿਚ ਚੱਲ ਰਹੇ ਕਾਰੋਬਾਰ ਨੂੰ ਹੋਰ ਪ੍ਰਫ਼ੁੱਲਤ ਕਰਨ ਲਈ ਫ਼ੰਡ ਜਾਰੀ ਕੀਤੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੈਵੀ ਗੋਇਲ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਕਾਰਜਕਾਰੀ ਇੰਜੀਨੀਅਰ ਦਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਮਲੋਟ ਜੋਨੀ ਗਰਗ, ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਵੀਨ ਕੁਮਾਰ, ਸ਼ਹਿਰੀ ਪ੍ਰਧਾਨ ਸੋਮ ਕਾਲੜਾ, ਸੱਤਪਾਲ ਗਿਰਧਰ ਦਫ਼ਤਰ ਇੰਚਾਰਜ, ਜਗਤੇਜ ਸਿੰਘ ਐੱਮ.ਸੀ., ਸ੍ਰੀ ਗੁਰੂ ਰਵਿਦਾਸ ਨਗਰ ਦੇ ਸੀਨੀਅਰ ਆਗੂ ਸਾਗਰ ਮੱਲ, ਹਰਮੇਲ ਸਿੰਘ ਸਾਬਕਾ ਕੌਂਸਲਰ, ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਆਦਿ ਆਦਿ ਹਾਜ਼ਰ ਸਨ।