19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੇ ਚੁਣੇ ਗਏ ਅਹੁਦੇਦਾਰ। ਤਸਵੀਰ: ਪਾਟਿਲ 19-09-2026
ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਉੱਥੇ ਜਤਿੰਦਰ ਸਿੰਘ ਉਰਫ਼ ਚਿੰਦੀ ਪੁੱਤਰ ਹਰਬੰਸ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਭਾਜਪਾ ਦੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ : ਸਿੱਖਾਂ ਵਾਲਾ ਅਗਲੀ ਖ਼ਬਰ ਬਾਬਾ ਫ਼ਰੀਦ ਦੇ ਆਗਮਨ ਪੁਰਬ ’ਤੇ ਸੁਪਰ 7 ਕਬੱਡੀ ਲੀਗ ਕਰਵਾਈ ਜਾਵੇਗੀ ਸੁਰਿੰਦਰ ਕੁਮਾਰ ਜੁਨੇਜਾ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।