20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਾ. ਰਮਨਦੀਪ ਸਿੰਘ ਜੈਤੋ ਨੂੰ ਭਾਜਪਾ ਨੇ ਫ਼ਰੀਦਕੋਟ ਦਾ ਕਨਵੀਨਰ ਲਗਾਇਆ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਜੈਤੋ ਦੇ ਡਾ. ਰਮਨਦੀਪ ਸਿੰਘ ਨੂੰ ਫ਼ਰੀਦਕੋਟ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 20-09-2026
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਜੈਤੋ ਦੇ ਡਾ. ਰਮਨਦੀਪ ਸਿੰਘ ਨੂੰ ਫ਼ਰੀਦਕੋਟ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਅਤੇ ਲੋਕ ਸੇਵਾ ਪ੍ਰਤੀ ਉਨ੍ਹਾਂ ਦੀ ਲਗਾਤਾਰ ਮਿਹਨਤ, ਸਰਗਰਮੀ ਅਤੇ ਸਮਰਪਣ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਡਾ. ਰਮਨਦੀਪ ਸਿੰਘ ਜੈਤੋ ਨੇ ਇਸ ਜ਼ਿੰਮੇਵਾਰੀ ਲਈ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ “ਸੰਨੀ” ਬਰਾੜ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਆਗੂ ਅਤੇ ਮੰਤਰੀ ਸ੍ਰੀ ਨਿਵਾਸ ਲੂ, ਜਨਰਲ ਸਕੱਤਰ ਜੀਵਨ ਗਰਗ ਅਤੇ ਸਮੁੱਚੀ ਪੰਜਾਬ ਭਾਜਪਾ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ। ਡਾ. ਰਮਨਦੀਪ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਫ਼ਰੀਦਕੋਟ ਜ਼ਿਲ੍ਹੇ ਵਿਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਦਲੇਰ ਸਿੰਘ ਡੋਡ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਐਲਾਨਣ ਦੀ ਖੁਸ਼ੀ ’ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।