20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਹੋਇਆ ਆਗਾਜ਼ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ 10 ਰੋਜ਼ਾ ਕਰਾਫ਼ਟ ਮੇਲੇ ਦੀ ਸ਼ੁਰੂਆਤ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਆਗਮਨ ਪੁਰਬ 2026 ਦੇ ਸਮਾਗਮਾਂ ਦਾ ਰਸਮੀ ਆਗਾਜ਼ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਹ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਜ਼ਿਲ੍ਹਾ ਆਗਮਨ ਪੁਰਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਆਈ.

ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਆਗਮਨ ਪੁਰਬ 2026 ਦੇ ਸਮਾਗਮਾਂ ਦਾ ਰਸਮੀ ਆਗਾਜ਼ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਹ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਜ਼ਿਲ੍ਹਾ ਆਗਮਨ ਪੁਰਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਆਈ.ਏ.ਐਸ. ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰੋਮਾਣਾ ਨੇ ਆਈ ਹੋਈ ਸੰਗਤ ਦਾ ਨਿੱਘਾ ਸਵਾਗਤ ਕਰਦਿਆਂ ਆਗਮਨ-ਪੁਰਬ ਦੇ ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ਦੇ ਮਹੱਤਵ ਬਾਰੇ ਚਾਨਣਾ ਪਾਇਆ। ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦਾ ਜੀਵਨ ਅਤੇ ਬਾਣੀ ਮਨੁੱਖਤਾ ਨੂੰ ਪਿਆਰ, ਨਿਮਰਤਾ, ਸੇਵਾ, ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸਦੀਵੀ ਸੰਦੇਸ਼ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਆਗਮਨ-ਪੁਰਬ ਦੇ ਦਿਨਾਂ ਦੌਰਾਨ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਅਨੁਸ਼ਾਸਨ ਬਣਾਈ ਰੱਖਣ ਅਤੇ ਸ਼ਾਂਤੀ ਤੇ ਆਪਸੀ ਸਦਭਾਵਨਾ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ 56 ਸਾਲਾਂ ਤੋਂ ਮਨਾਏ ਜਾ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਮਾਗਮ ਹਰ ਸਾਲ ਆਪਣੀ ਵਿਲੱਖਣ ਅਤੇ ਅਮਿੱਟ ਛਾਪ ਛੱਡਦੇ ਆ ਰਹੇ ਹਨ। ਇਹ ਸਮਾਗਮ ਨਾ ਸਿਰਫ਼ ਬਾਬਾ ਫ਼ਰੀਦ ਜੀ ਦੀ ਮਹਾਨ ਰੂਹਾਨੀ ਵਿਰਾਸਤ ਨਾਲ ਸੰਗਤਾਂ ਨੂੰ ਜੋੜਦੇ ਹਨ, ਸਗੋਂ ਪਿਆਰ, ਸ਼ਾਂਤੀ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਵੀ ਘਰ-ਘਰ ਪਹੁੰਚਾਉਂਦੇ ਹਨ। ਇਸ ਮੌਕੇ ਪਹੁੰਚੇ ਪਤਵੰਤੇ ਮਹਿਮਾਨਾਂ ਨੂੰ ਕਮੇਟੀ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਰ ਸਾਲ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਫ਼ਰੀਦਕੋਟ ਪਹੁੰਚਦੀਆਂ ਹਨ ਅਤੇ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ’ਤੇ ਨਤਮਸਤਕ ਹੁੰਦੀਆਂ ਹਨ। ਆਗਮਨ-ਪੁਰਬ ਸਮਾਗਮਾ ਨੇ ਫ਼ਰੀਦਕੋਟ ਦੀ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਪਛਾਣ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਸਥਾਨ ਦਿਵਾਇਆ ਹੈ। ਇਸ ਸਮਾਗਮ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਪੁਨੀਤ ਸ਼ਰਮਾ ਐਸ.ਡੀ.ਐਮ. ਫ਼ਰੀਦਕੋਟ, ਰਜਿੰਦਰ ਸਿੰਘ ਐਸ.ਡੀ.ਐਮ. ਕੋਟਕਪੂਰਾ, ਚਰਨਜੀਤ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਂਗੀਆ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸਾਧ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਕੁਦਰਤੀ ਖੇਤੀ, ਪਰਾਲੀ ਪ੍ਰਬੰਧਨ, ਦੇਸੀ ਗਾਂ, ਮਿਲੇਟਸ ਤੇ ਜ਼ਹਿਰ ਮੁਕਤ ਘਰੇਲੂ ਬਗੀਚੀ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਸਾਇਬਰ ਸੈੱਲ ਪੁਲਿਸ ਬਣ ਕੇ ਹਥਿਆਰ ਸਮੇਤ ਲੁੱਟਣ ਆਏ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।