20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖ਼ੂਨਦਾਨ ਕੈਂਪ ਤੇ ਮੁਫ਼ਤ ਸਿਹਤ ਜਾਂਚ ਕੈਂਪ 21 ਤੋਂ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਿਤੀ 21, 22 ਅਤੇ 23 ਸਤੰਬਰ ਨੂੰ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਿਤੀ 21, 22 ਅਤੇ 23 ਸਤੰਬਰ ਨੂੰ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਦਕਿ ਮੁਫ਼ਤ ਸਿਹਤ ਜਾਂਚ ਕੈਂਪ 22 ਤੇ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਨਜ਼ਦੀਕ ਲਗਾਇਆ ਜਾਵੇਗਾ। ਇਸ ਸਬੰਧੀ ਇਕ ਮੀਟਿੰਗ ਸ਼ੇਖ ਫ਼ਰੀਦ ਵੋਕੇਸ਼ਨਲ ਸੈਂਟਰ ਜੁਬਲੀ ਚੌਂਕ ਫ਼ਰੀਦਕੋਟ ਵਿਖੇ ਸੁਸਾਇਟੀ ਦੇ ਸੰਸਥਾਪਕ ਅਤੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ ਪੰਜਾਬ ਸ਼ੋਸ਼ਲ ਸੁਸਾਇਟੀ, ਰੈੱਡ ਕਰਾਸ ਸੁਸਾਇਟੀ, ਸ਼ੇਖ ਫ਼ਰੀਦ ਵੈਲਫ਼ੇਅਰ ਕਲੱਬ ਫ਼ਰੀਦਕੋਟ, ਰੋਟਰੀ ਕਲੱਬ ਫ਼ਰੀਦਕੋਟ, ਅਲਾਇੰਸ ਕਲੱਬ ਕੋਟਕਪੂਰਾ, ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਸਮਾਜ ਸੇਵੀ ਅਤੇ ਸੰਸਥਾਵਾਂ ਫ਼ਰੀਦਕੋਟ ਆਦਿ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ। ਖ਼ੂਨਦਾਨ ਕੈਂਪ ਵਿਚ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰੋ. ਬੀਰ ਇੰਦਰ ਸਰਾਂ, ਗੁਰਬਿੰਦਰ ਸਿੰਘ ਸਿੱਖਾਂਵਾਲਾ, ਅਮਜ਼ਦ ਖਾਨ, ਮਲਕੀਤ ਸਿੰਘ, ਵਿੱਕੀ, ਜਸਵੀਰ ਸਿੰਘ ਵਰਿੰਗ, ਮੈਦਾਨ ਫ਼ਰੀਦਕੋਟ, ਅਲੈਕਸ ਦੱਸੂਜਾ, ਮਨਜੀਤ ਸਿੰਘ, ਬਚਿੱਤਰ ਸਿੰਘ, ਸ਼ੰਕਰ ਸ਼ਰਮਾ, ਸਾਗਰ, ਸਾਹਿਲ ਪ੍ਰਤਾਪ, ਕੁਲਵੰਤ ਸਿੰਘ, ਮਨਮੋਹਨ ਸਿੰਘ, ਸੁਖਦੀਪ ਗੋਰਾ, ਕੇ.ਪੀ. ਸਿੰਘ ਸਰਾਂ, ਸੰਨੀ, ਰਾਜ ਗਿੱਲ ਭਾਣਾ ਅਤੇ ਜਗਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਾਸੀ 2027 ’ਚ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਦੇਣ ਲਈ ਤਿਆਰ ਬੈਠੇ- ਕਾਂਗਰਸੀ ਆਗੂ ਅਗਲੀ ਖ਼ਬਰ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।