22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਾ. ਰਮਨਦੀਪ ਸਿੰਘ ਤੇ ਪਾਰਟੀ ਵਰਕਰਾਂ ਨੇ ਐਚ. ਐਸ. ਫ਼ੂਲਕਾ ਦਾ ਜੈਤੋ ਪਹੁੰਚਣ ’ਤੇ ਕੀਤਾ ਸਵਾਗਤ

ਜੈਤੋ, 21 ਸਤੰਬਰ (ਗਾਬੜੀਆ)-ਸੀਨੀਅਰ ਐਡਵੋਕੇਟ ਐਚ. ਐਸ.

ਅਜੀਤ ਡੈਸਕ 22-09-2026
ਜੈਤੋ, 21 ਸਤੰਬਰ (ਗਾਬੜੀਆ)-ਸੀਨੀਅਰ ਐਡਵੋਕੇਟ ਐਚ. ਐਸ. ਫੂਲਕਾ ਨੇ ਬੀਤੇ ਦਿਨੀਂ ਡਾ. ਰਮਨਦੀਪ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਭਾਜਪਾ ਅਤੇ ਚੇਅਰਮੈਨ ਐਮ.ਐਸ.ਐਮ.ਈ, ਪੀ.ਸੀ.ਆਈ ਫ਼ਰੀਦਕੋਟ ਦੇ ਗ੍ਰਹਿ ਅਤੇ ਭਾਜਪਾ ਦਫ਼ਤਰ ਵਿਖੇ ਪਹੁੰਚ ਕੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਮਨਦੀਪ ਸਿੰਘ ਅਤੇ ਪਾਰਟੀ ਵਰਕਰਾਂ ਵਲੋਂ ਐਚ.ਐਸ. ਫੂਲਕਾ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਮੁਲਾਕਾਤ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀ 24 ਸਤੰਬਰ ਦੀ ਨਸ਼ਾ ਵਿਰੋਧੀ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੂਲਕਾ ਵਲੋਂ ਸਾਥੀਆਂ ਨੂੰ ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਵਿਕਾਸ ਗੋਇਲ “ਵਿੱਕੀ”, ਮੰਡਲ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ, ਮੰਡਲ ਪ੍ਰਧਾਨ ਬਾਜਾਖਾਨਾ ਨਾਰ ਸਿੰਘ, ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਭੀਮ ਸੈਨ ਮੜ੍ਹਾਕੀਆ, ਸ਼ਾਮ ਲਾਲ ਗੋਇਲ, ਗੁਰਮੀਤ ਸਿੰਘ ਰਾਮੇਆਣਾ, ਅਸ਼ੋਕ ਕੁਮਾਰ, ਸ਼ਹਿਰੀ ਯੂਥ ਪ੍ਰਧਾਨ ਪਾਰਸ, ਯੂਥ ਆਗੂ ਮਹਿਕ ਗਿੱਲ ਰਾਮੇਆਣਾ, ਗੁਰਪ੍ਰੀਤ ਸਿੰਘ ਅਤੇ ਪਾਰਟੀ ਵਰਕਰ ਮੌਜੂਦ ਸਨ। ਇਸ ਮੌਕੇ ਡਾ. ਰਮਨਦੀਪ ਸਿੰਘ ਨੇ ਐਚ. ਐਸ. ਫੂਲਕਾ ਵਲੋਂ ਜੈਤੋ ਪਹੁੰਚ ਕੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿੱਤੇ ਕੀਮਤੀ ਸੁਝਾਵਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਵਾਈਆਂ ਦੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੇਲੇ ਵਿਚ ਮੋਟਰਸਾਈਕਲ ਚੋਰੀ ਕਰਦਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।