06.60 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫਤਾਰ
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਸਟੈਂਡ ਤੋਂ ਦੇਵੀਵਾਲਾ ਰੋਡ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਨੇੜੇ ਸੀਵਰੇਜ ਟਰੀਟਮੈਂਟ ਪਲਾਂਟ ਦੇਵੀਵਾਲਾ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਲੋਅਰ ਦੀ ਸੱਜੀ ਜੇਬ ਵਿਚੋਂ ਮੋਮੀ ਲਿਫ਼ਾਫ਼ੀ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ।
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਸਟੈਂਡ ਤੋਂ ਦੇਵੀਵਾਲਾ ਰੋਡ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਨੇੜੇ ਸੀਵਰੇਜ ਟਰੀਟਮੈਂਟ ਪਲਾਂਟ ਦੇਵੀਵਾਲਾ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਲੋਅਰ ਦੀ ਸੱਜੀ ਜੇਬ ਵਿਚੋਂ ਮੋਮੀ ਲਿਫ਼ਾਫ਼ੀ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਵਲੋਂ ਸੁੱਟੀ ਮੋਮੀ ਲਿਫ਼ਾਫ਼ੀ ਨੂੰ ਚੁੱਕ ਕੇ ਚੈਕ ਕੀਤਾ ਤਾਂ 06.60 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਕਰਨ ਸਿੰਘ ਵਾਸੀ ਕੋਟਕਪੂਰਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ।