ਵਿਕਾਸ ਕਾਰਜਾਂ ਦੀ ਬੇਤਰਤੀਬੀ ਅਤੇ ਪੁੱਟੀਆਂ ਸੜਕਾਂ ਤੋਂ ਲੋਕ ਪ੍ਰੇਸ਼ਾਨ : ਹਨੀ ਫੱਤਣਵਾਲਾ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਕਾਰਨ ਸੜਕਾਂ ਅਤੇ ਗਲੀਆਂ ਪੁੱਟੀਆਂ ਹੋਣ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਸਬੰਧਿਤ ਠੇਕੇਦਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਯੋਗ ਵਿਉਂਤਬੰਦੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਕਾਰਨ ਸੜਕਾਂ ਅਤੇ ਗਲੀਆਂ ਪੁੱਟੀਆਂ ਹੋਣ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਸਬੰਧਿਤ ਠੇਕੇਦਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਯੋਗ ਵਿਉਂਤਬੰਦੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ’ਤੇ ਲੰਬੀਆਂ ਟਰੈਫ਼ਿਕ ਕਤਾਰਾਂ ਲੱਗ ਰਹੀਆਂ ਹਨ ਅਤੇ ਸਕੂਲੀ ਵਾਹਨ ਵੀ ਟਰੈਫ਼ਿਕ ਵਿਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਹਨ, ਜਿਸ ਦੌਰਾਨ ਬਾਜ਼ਾਰਾਂ ਵਿਚ ਖ਼ਰੀਦਦਾਰੀ ਵਧਦੀ ਹੈ। ਸੜਕਾਂ ਦੀ ਮੌਜੂਦਾ ਹਾਲਤ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਖਾਸ ਤੌਰ ’ਤੇ ਕੋਟਕਪੂਰਾ ਰੋਡ ’ਤੇ ਊਸ਼ਾ ਬਾਂਸਲ ਨਰਸਿੰਗ ਹੋਮ ਦੇ ਸਾਹਮਣੇ ਵਾਲੀ ਸੜਕ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਰੋਜ਼ਾਨਾ ਟਰੈਫ਼ਿਕ ਸਮੱਸਿਆ ਬਣੀ ਰਹਿੰਦੀ ਹੈ ਅਤੇ ਈ-ਰਿਕਸ਼ਿਆਂ ਸਮੇਤ ਹੋਰ ਵਾਹਨਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਹਨੀ ਫੱਤਣਵਾਲਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਕਾਸ ਕਾਰਜਾਂ ਦੀ ਯੋਗ ਵਿਉਂਤਬੰਦੀ ਕਰਕੇ ਸ਼ਹਿਰ ਦੀਆਂ ਸੜਕਾਂ ਨੂੰ ਜਲਦ ਦਰੁਸਤ ਕਰਵਾਇਆ ਜਾਵੇ। ਇਸ ਮੌਕੇ ਕਰਤਾਰ ਸਿੰਘ ਟੀਨੂੰ ਸੋਢੀ ਕੌਂਸਲਰ, ਗਗਨਦੀਪ ਸਿੰਘ ਕੌਂਸਲਰ, ਬੋਹੜ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਕੰਵਰ ਸਿੱਧੂ, ਇਕਬਾਲ ਸਿੰਘ ਸੰਗੂਧੌਣ, ਡਾ. ਬੇਅੰਤ ਸਿੰਘ, ਰੌਬੀ ਬਰਾੜ, ਸ਼ਮਿੰਦਰ ਸਿੰਘ ਸੰਧੂ, ਮੁਕੇਸ਼ ਕੁਮਾਰ, ਮਾਨਵ ਕੁਮਾਰ, ਗੁਰਵਿੰਦਰ ਸਿੰਘ ਬੱਬੂ ਅਤੇ ਬਲਵਿੰਦਰ ਸਿੰਘ ਗੋਨੇਆਣਾ ਆਦਿ ਹਾਜ਼ਰ ਸਨ।