26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੇਂਦਰੀ ਜੇਲ੍ਹ ’ਚੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 26-09-2026
ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦਿਆਲ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਜੇਲ੍ਹ ਦੇ ਬਲਾਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਤੇ ਇਕ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਪਿ੍ਰੰਸ ਕੁਮਾਰ ਪੁੱਤਰ ਖਾਨ, ਭੂਪ ਸਿੰਘ ਪੁੱਤਰ ਪੂਰਨ ਸਿੰਘ, ਪਵਨਦੀਪ ਸਿੰਘ ਉਰਫ਼ ਪਵਨਾ ਪੁੱਤਰ ਹਰਪ੍ਰੀਤ ਸਿੰਘ ਤੇ ਪ੍ਰਗਟ ਸਿੰਘ ਪੁੱਤਰ ਬਿੱਟੂ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ 1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ,ਮੋਗਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ 13 ਲੱਖ ਮੀਟ੍ਰਿਕ ਟਨ... ਅਗਲੀ ਖ਼ਬਰ ਏਮਜ਼ ਹਸਪਤਾਲ ਬਠਿੰਡਾ ਦੇ ਡਾ. ਰਾਜੀਵ ਗੁਪਤਾ ਦੀਆਂ ਸੇਵਾਵਾਂ ਸਲਾਹੁਣਯੋਗ: ਸਮਾਜ ਸੇਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।