28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਰਮੀ ਵੈਟਰਨਰਜ਼ ਵੈੱਲਫ਼ੇਅਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਰਜ਼ ਵੈੱਲਫ਼ੇਅਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ (ਰਿਟਾ.) ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਰਜ਼ ਵੈੱਲਫ਼ੇਅਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ (ਰਿਟਾ.) ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਯੂਨੀਅਨ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਸੈਨਿਕਾਂ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਹੱਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਯੂਨੀਅਨ ਵਿਚ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦਾ ਨਵਾਂ ਦਫ਼ਤਰ ਤਿਆਰ ਹੋ ਚੁੱਕਾ ਹੈ, ਜਿਸ ਦੀ 1 ਅਕਤੂਬਰ ਤੋਂ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਹੌਲਦਾਰ ਸ਼ਮਿੰਦਰ ਸਿੰਘ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਕਿਹਾ ਕਿ ਲੋੜ ਪੈਣ ’ਤੇ ਉਹ ਇਲਾਜ ਲਈ ਈ.ਸੀ.ਐੱਚ.ਐੱਸ. ਜਾਂ ਆਰਮੀ ਹਸਪਤਾਲਾਂ ਦੀਆਂ ਸਹੂਲਤਾਂ ਲੈ ਸਕਦੇ ਹਨ ਅਤੇ ਆਪਣਾ ਈ.ਸੀ.ਐੱਚ.ਐੱਸ. ਕਾਰਡ ਆਪਣੇ ਕੋਲ ਰੱਖਣ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਐੱਸ.ਡੀ. ਕੰਟੀਨ ਮੁੜ ਸ਼ੁਰੂ ਕਰਵਾਉਣ ਦਾ ਮਾਮਲਾ ਸੰਬੰਧਿਤ ਪੱਧਰ ’ਤੇ ਪ੍ਰਮੁੱਖਤਾ ਨਾਲ ਉਠਾਇਆ ਗਿਆ ਹੈ ਅਤੇ ਕੰਟੀਨ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਸਾਈਬਰ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਯੂਨੀਅਨ ਦੇ ਅਹੁਦੇਦਾਰਾਂ ਨੂੰ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਬਕਾ ਸੈਨਿਕਾਂ ਨਾਲ ਘਰ ਜਾ ਕੇ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਵੀ ਕਿਹਾ। ਇਸ ਮੌਕੇ ਯੂਨੀਅਨ ਵਿਚ ਨਵੇਂ ਸ਼ਾਮਿਲ ਹੋਏ ਸੇਵਾ ਮੁਕਤ ਕੈਪਟਨ ਸੁਖਦੇਵ ਸਿੰਘ ਪਾਕਾ, ਸੇਵਾ ਮੁਕਤ ਹੌਲਦਾਰ ਰਮੇਸ਼ ਸਿੰਘ ਭੁੱਲਰ, ਸੇਵਾ ਮੁਕਤ ਸੂਬੇਦਾਰ ਰਜਿੰਦਰ ਸਿੰਘ ਫਤੂਹੀਖੇੜਾ ਅਤੇ ਸੇਵਾ ਮੁਕਤ ਹੌਲਦਾਰ ਜਸਵੀਰ ਸਿੰਘ ਜਲਾਲਾਬਾਦ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਵਾਈਸ ਖ਼ਜ਼ਾਨਚੀ ਹਰਬੰਸ ਲਾਲ, ਬਲਾਕ ਮਲੋਟ ਪ੍ਰਧਾਨ ਮੰਦਰ ਸਿੰਘ, ਸ੍ਰੀ ਮੁਕਤਸਰ ਸਾਹਿਬ ਬਲਾਕ ਪ੍ਰਧਾਨ ਬੋਹੜ ਸਿੰਘ, ਸੇਵਾ ਮੁਕਤ ਕੈਪਟਨ ਸਵਰਨ ਸਿੰਘ ਚੱਕ ਨਾਨੂ ਵਾਲਾ, ਸੇਵਾ ਮੁਕਤ ਹੌਲਦਾਰ ਬਲਵਿੰਦਰ ਸਿੰਘ ਖਾਰਾ, ਜਸਵੀਰ ਸਿੰਘ ਖਾਰਾ, ਨਛੱਤਰ ਸਿੰਘ, ਸੇਵਾ ਮੁਕਤ ਕੈਪਟਨ ਜੋਗਿੰਦਰ ਸਿੰਘ, ਸੇਵਾ ਮੁਕਤ ਕੈਪਟਨ ਮੁਖ਼ਤਿਆਰ ਸਿੰਘ, ਜਗਦੇਵ ਸ਼ੇਰੇਵਾਲਾ, ਸੇਵਾ ਮੁਕਤ ਸੂਬੇਦਾਰ ਕਾਰਜ ਸਿੰਘ ਪਾਕਾਂ, ਸ਼ਹਿਰੀ ਪ੍ਰਧਾਨ ਇਕਬਾਲ ਸਿੰਘ, ਬਲਕਾਰ ਸਿੰਘ ਡੱਬਵਾਲੀ, ਇਕਬਾਲ ਸਿੰਘ ਨੰਦਗੜ੍ਹ ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ। ਅੰਤ ਵਿਚ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਨੇ ਕਿਹਾ ਕਿ ਯੂਨੀਅਨ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਹੱਕਾਂ, ਸਨਮਾਨ ਤੇ ਸਹੂਲਤਾਂ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜੀਏਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਅਗਲੀ ਖ਼ਬਰ ਰਾਜੇਸ਼ ਕੁਮਾਰ ਪਠੇਜਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।