28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਿਵਲ ਹਸਪਤਾਲਾਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਅਤੇ ਬਿਨਾਂ ਕਾਰਨ ਦੱਸੇ ਨੌਕਰੀ ਤੋਂ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਵਿੱਢੇ ਸੰਘਰਸ਼ ਸੰਬੰਧੀ ਅੱਜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਭੁੱਖ ਹੜਤਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।

ਸ੍ਰੀ ਮੁਕਤਸਰ ਸਾਹਿਬ ਵਿਖੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਨੁਮਾਇੰਦੇ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਿਵਲ ਹਸਪਤਾਲਾਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਅਤੇ ਬਿਨਾਂ ਕਾਰਨ ਦੱਸੇ ਨੌਕਰੀ ਤੋਂ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਵਿੱਢੇ ਸੰਘਰਸ਼ ਸੰਬੰਧੀ ਅੱਜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਭੁੱਖ ਹੜਤਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐੱਮ.ਸੀ. ਨਾਲ ਹੋਈ ਮੀਟਿੰਗ ਤੋਂ ਇਲਾਵਾ 26 ਸਤੰਬਰ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਠੇਕੇਦਾਰ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਲਈ ਬੁਲਾਇਆ ਗਿਆ ਸੀ ਅ ਤੇ ਇਸ ਦੇ ਮੱਦੇਨਜ਼ਰ ਯੂਨੀਅਨ ਵਲੋਂ ਭੁੱਖ ਹੜਤਾਲ ਦਾ ਪ੍ਰੋਗਰਾਮ ਫ਼ਿਲਹਾਲ ਵਾਪਸ ਲੈ ਲਿਆ ਗਿਆ। ਹੁਣ ਯੂਨੀਅਨ ਨੇ ਫ਼ੈਸਲਾ ਕੀਤਾ ਕਿ 28 ਸਤੰਬਰ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਦੋ ਘੰਟੇ ਦਾ ਸੰਕੇਤਕ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਧਰਨਾ ਸਫ਼ਾਈ ਸੇਵਕਾਂ ਦੇ ਹੱਕਾਂ ਲਈ ਦਿੱਤਾ ਜਾਵੇਗਾ ਅਤੇ ਜਾਂਚ ਵਿਚ ਸ਼ਾਮਿਲ ਹੋਣ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਦੇ ਆਧਾਰ ’ਤੇ ਅਗਲੇ ਸੰਘਰਸ਼ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਫ਼ਾਈ ਸੇਵਕਾਂ ਤੋਂ ਇਲਾਵਾ ਸਿਵਲ ਹਸਪਤਾਲ ਗਿੱਦੜਬਾਹਾ, ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਯੂਨੀਅਨ ਮੈਂਬਰ ਤੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਾਸ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਨਵੇਂ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰੂ ਨਾਨਕ ਕਾਲਜੀਏਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।