29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸ ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਬਰਖਾਸਤਗੀ ਨੂੰ ਲੈ ਕੇ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੋਟਰ ਸੂਚੀਆਂ ਵਿਚ ਹੋ ਰਹੀਆਂ ਗੜਬੜੀਆਂ ਅਤੇ ਕੱਟੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਬਰਖ਼ਾਸਤਗੀ ਨੂੰ ਲੈ ਕੇ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਪੁਤਲਾ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਕੀਤੀ ਗਈ।

ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੋਟਰ ਸੂਚੀਆਂ ਵਿਚ ਹੋ ਰਹੀਆਂ ਗੜਬੜੀਆਂ ਅਤੇ ਕੱਟੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਬਰਖ਼ਾਸਤਗੀ ਨੂੰ ਲੈ ਕੇ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਪੁਤਲਾ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਬਠਿੰਡਾ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ઠ ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਪਵਨ ਮਾਨੀ, ਟਹਿਲ ਸਿੰਘ ਸੰਧੂ ਅਤੇ ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੋਟ ਚੋਰ ਹੈ, ਜੋ ਵੋਟਰ ਸੂਚੀਆਂ ਵਿਚ ਗੜਬੜੀਆਂ ਕਰਕੇ ਬਹੁਮਤ ਹਾਸਲ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਅਜਿਹੀ ਧੋਖਾਧੜੀ ਕਦੇ ਵੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ, ਜਿਨ੍ਹਾਂ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੇ ਖ਼ਿਲਾਫ਼ ਵੋਟਰ ਸੂਚੀਆਂ ਵਿਚ ਗੜਬੜੀ ਕਰਨ ਦੇ ਦੋਸ਼ਾਂ ਤਹਿਤ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਇਕ ਨਿਰਪੱਖ ਚੋਣ ਕਮਿਸ਼ਨਰ ਨਿਯੁਕਤ ਕਰਕੇ ਕੱਟੀਆਂ ਗਈਆਂ ਵੋਟਾਂ ਮੁੜ ਬਹਾਲ ਕੀਤੀਆਂ ਜਾਣ ਤੇ ਵੋਟ ਚੋਰੀ ਸਿਸਟਮ ਬੰਦ ਕੀਤਾ ਜਾਵੇ। ਇਸ ਮੌਕੇ ਅਵਤਾਰ ਸਿੰਘ ਗੋਨਿਆਣਾ, ਦਰਸ਼ਨ ਸਿੰਘ ਜੀਦਾ, ਮਾਧਵ ਸ਼ਰਮਾ, ਸੁਰਿੰਦਰਜੀਤ ਸਿੰਘ ਸਾਹਨੀ, ਰਾਜਵੀਰ ਸੇਖਪੁਰਾ, ਪਰਵਿੰਦਰ ਸਿੰਘ, ਜਗਮੀਤ ਸਿੰਘ, ਜਸ ਬੱਜੋਆਣਾ, ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਹਰਵਿੰਦਰ ਲੱਡੂ, ਹਰਪਾਲ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਜ਼ਰੂਰੀ- ਐਸ.ਡੀ.ਐਮ. ਫੂਲ ਅਗਲੀ ਖ਼ਬਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵਲੋਂ ਰੀਵਿਊ ਮੀਟਿੰਗ ਭੱਠਾ ਮਾਲਕਾਂ ਤੇ ਪੈਲੇਟ ਯੂਨਿਟਾਂ ਦੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।