29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਵਿਚ ਪਹੁੰਚੇ ਪੰਜਾਬ ਇੰਚਾਰਜ ਕੁਲਦੀਪ ਸਿੰਘ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਪਾਰਟੀ ਦੀਆਂ ਜਥੇਬੰਦਕ ਇਕਾਈਆਂ ਨੂੰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਪਾਰਟੀ ਦੇ ਯੂਨਿਟ ਸਥਾਪਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਥਾਨਕ ਬਾਘਲਾ ਸਵੀਟ ਹਾਊਸ ਹਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਨੇ ਕੀਤੀ, ਜਦਕਿ ਪਾਰਟੀ ਦੇ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਵਿਸ਼ੇਸ਼ ਤੌਰ ’ਤੇ ਪਹੁੰਚੇ।

ਸੁਖਦੇਵ ਰਾਮ ਨੂੰ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਪਾਰਟੀ ਦੀਆਂ ਜਥੇਬੰਦਕ ਇਕਾਈਆਂ ਨੂੰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਪਾਰਟੀ ਦੇ ਯੂਨਿਟ ਸਥਾਪਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਥਾਨਕ ਬਾਘਲਾ ਸਵੀਟ ਹਾਊਸ ਹਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਨੇ ਕੀਤੀ, ਜਦਕਿ ਪਾਰਟੀ ਦੇ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਯੂਨਿਟ ਸਥਾਪਤ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਇਸ ਸੰਬੰਧੀ ਸੁਖਦੇਵ ਰਾਮ ਰਹੂੜਿਆਂਵਾਲੀ ਨੂੰ ਜ਼ਿੰਮੇਵਾਰੀ ਸੌਂਪਦਿਆਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ। ਇਸ ਮੌਕੇ ਪਾਰਟੀ ਆਗੂਆਂ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਸੰਬੰਧੀ ਵੀ ਚਰਚਾ ਕੀਤੀ ਗਈ। ਪੰਜਾਬ ਇੰਚਾਰਜ ਨੇ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਆਪਸੀ ਗਿਲੇ-ਸ਼ਿਕਵੇ ਦੂਰ ਕਰਕੇ ਜਥੇਬੰਦਕ ਤੌਰ ’ਤੇ ਸਰਗਰਮ ਹੋਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਣ ਦੀ ਗੱਲ ਕਹੀ। ਉਨ੍ਹਾਂ ਵਰਕਰਾਂ ਨਾਲ ਪਾਰਟੀ ਦੀਆਂ ਸਰਗਰਮੀਆਂ ਤੇ ਹਲਕੇ ਵਿਚ ਜਥੇਬੰਦਕ ਸਥਿਤੀ ਸੰਬੰਧੀ ਵਿਚਾਰ ਵੀ ਸਾਂਝੇ ਕੀਤੇ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਲੋਂ ਜਥੇਬੰਦਕ ਕੰਮਕਾਜ ਸੰਬੰਧੀ ਰੱਖੇ ਗਏ ਇਤਰਾਜ਼ਾਂ ਅਤੇ ਸੁਝਾਵਾਂ ਨੂੰ ਵੀ ਸੁਣਿਆ ਗਿਆ। ਆਗੂਆਂ ਨੇ ਵਰਕਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਗੱਲ ਕਹੀ। ਇਸ ਤੋਂ ਇਲਾਵਾ ਜ਼ਿਲ੍ਹਾ ਬਾਡੀ ਵਿਚ ਵਿਸਥਾਰ ਕਰਨ ਸੰਬੰਧੀ ਵੀ ਵਿਚਾਰ ਕੀਤਾ ਗਿਆ ਅਤੇ ਇਸ ਲਈ 11 ਅਕਤੂਬਰ ਨੂੰ ਕਾਰਵਾਈ ਅੱਗੇ ਵਧਾਉਣ ਦੀ ਯੋਜਨਾ ਬਣਾਈ ਗਈ। ਮੀਟਿੰਗ ਵਿਚ ਪਾਰਟੀ ਦੇ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਦੇ ਨਾਲ ਗੁਰਬਖਸ਼ ਸਿੰਘ ਚੌਹਾਨ, ਸੰਤ ਰਾਮ ਮੱਲੀਆਂ, ਬੀਬੀ ਸ਼ੀਲਾ ਰਾਣੀ ਅਤੇ ਨੌਜਵਾਨ ਆਗੂ ਰਸ਼ਪਾਲ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਤਰਸੇਮ ਸਿੰਘ, ਸ਼ਮਸ਼ੇਰ ਸਿੰਘ, ਸੁਖਮੰਦਰ ਸਿੰਘ, ਹਰਦੇਵ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਅਗਲੀ ਖ਼ਬਰ ਮਾਸਟਰ ਕਾਡਰ ਤਰੱਕੀਆਂ ਦੀ ਸਟੇਸ਼ਨ ਅਲਾਟਮੈਂਟ ’ਤੇ ਛਿੜਿਆ ਵਿਵਾਦ, ਅਧਿਆਪਕਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।