30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐਲ.ਪੀ.ਯੂ. ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ. ਪੀ.

ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਚ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਐਲ.ਪੀ.ਯੂ. ਮਾਮਲੇ ਦੀ ਨਿਰਪੱਖ ਜਾਂਚ ਤੇ ਪੀੜਤ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ਨਾਲ ਪੁਲਿਸ ਵਲੋਂ ਸਖ਼ਤੀ ਕੀਤੀ ਗਈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਐਲ.ਪੀ.ਯੂ. ਸਮੇਤ ਹੋਰ ਨਿੱਜੀ ਯੂਨੀਵਰਸਿਟੀਆਂ ਵਿਚ ਵਿਦਿਆਰਥਣਾਂ ਦੀ ਸੁਰੱਖਿਆ ਨਾਲ ਸੰਬੰਧਿਤ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਐਲ.ਪੀ.ਯੂ. ਮਾਮਲੇ ਦੀ ਤੁਰੰਤ ਤੇ ਨਿਰਪੱਖ ਜਾਂਚ ਕਰਕੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਕਾਲਜ ਕਮੇਟੀ ਦੀ ਖ਼ਜ਼ਾਨਚੀ ਜੈਸਮੀਨ ਮੁਕਤਸਰ ਨੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤਾਂ ਵਿਰੁੱਧ ਅਪਰਾਧਾਂ ਖ਼ਿਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਵਮ ਕੁਮਾਰ, ਅਰਸ਼ਦੀਪ ਮੁਕਤਸਰ, ਰੁਕਸਾਨਾ, ਇਸ਼ਮੀਤ, ਕਰਨ ਗਿੱਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਕੋਟਲੀ ਦੇਵਨ ਸਮੇਤ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਨਿਆਣਾ ਸਕੂਲ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਬੱਚਿਆਂ ਦੀਆਂ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।