02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ 28ਵਾਂ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਭੁੱਚੋ ਮੰਡੀ, 1 ਅਕਤੂਬਰ (ਬਿੱਕਰ ਸਿੰਘ ਸਿੱਧੂ)- ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਭੁੱਚੋ ਮੰਡੀ ਵਲੋਂ ਸਵਰਗੀ ਸੰਜੀਵ ਕੁਮਾਰ (ਬਚੀ) ਦੀ ਯਾਦ ’ਚ 28ਵੇਂ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਕੀਤੀ ਗਈ। ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਮਾਲਵਾ ਡਿਫੈਂਸ ਅਕੈਡਮੀ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।

ਕ੍ਰਿਸ਼ਨਾ ਦੇਵੀ ਔਲਖ 02-10-2026
ਭੁੱਚੋ ਮੰਡੀ, 1 ਅਕਤੂਬਰ (ਬਿੱਕਰ ਸਿੰਘ ਸਿੱਧੂ)- ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਭੁੱਚੋ ਮੰਡੀ ਵਲੋਂ ਸਵਰਗੀ ਸੰਜੀਵ ਕੁਮਾਰ (ਬਚੀ) ਦੀ ਯਾਦ ’ਚ 28ਵੇਂ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਕੀਤੀ ਗਈ। ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਮਾਲਵਾ ਡਿਫੈਂਸ ਅਕੈਡਮੀ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮਹਿਮਾਨ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ, ਸਮਾਜ ਸੇਵਿਕਾ ਰੇਨੂ ਬਾਂਸਲ, ਐਨ. ਐਸ. ਮੈਮੋਰੀਅਲ ਸਕੂਲ ਦੀ ਪ੍ਰਿੰਸੀਪਲ ਕੁਲਦੀਪ ਕੌਰ, ਐਮ. ਡੀ. ਅੰਗਰੇਜ਼ ਸਿੰਘ ਗਿੱਲ ਅਤੇ ਕੌਂਸਲਰ ਸੰਤੋਖ ਸਿੰਘ ਜੁਗਨੂੰ ਨੇ ਰਿਬਨ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਕਲੱਬ ਪ੍ਰਧਾਨ ਰਾਕੇਸ਼ ਕੁਮਾਰ ਟੋਨੀ ਨੇ ਦੱਸਿਆ ਕਿ ਚਾਰ ਰੋਜ਼ਾ ਇਸ ਟੂਰਨਾਮੈਂਟ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਹਰਿਆਣਾ ਦੇ ਵੱਖ-ਵੱਖ ਖੇਤਰਾਂ ਤੋਂ ਕੁੱਲ 32 ਟੀਮਾਂ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ 31 ਹਜ਼ਾਰ ਰੁਪਏ, ਜਦਕਿ ਉਪ-ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੈਸਟ ਖਿਡਾਰੀ ਨੂੰ 2100 ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਟੂਰਨਾਮੈਂਟ ਦੌਰਾਨ ਕਲੱਬ ਵਲੋਂ ਖਿਡਾਰੀਆਂ ਅਤੇ ਦਰਸ਼ਕਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੀ ਇਕੱਤਰਤਾ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਕ੍ਰੈਡਿਟ ਕਾਰਡ ’ਚੋਂ ਉਡਾਏ ਸਵਾ ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।