04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਦਲਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੋਗਾ ਤੇ ਜਗਸੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਕੈਪਸੂਲ ਖਾਣ ਦੇ ਤੇ ਵੇਚਣ ਦੇ ਆਦੀ ਹਨ ਤੇ ਜੇਕਰ ਰੇਡ ਕੀਤਾ ਜਾਵੇ ਕਾਬੂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 110 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਲੋਂ ਡਾਕਖਾਨਾ ਨਜ਼ਦੀਕ ਸੁਮਿਤ ਪੱਤਰ ਵੀਰ ਚੰਦ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 36 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ: ਸੇਖੋਂ ਅਗਲੀ ਖ਼ਬਰ ਪਾਬੰਦੀਸ਼ੂਦਾ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।