ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ: ਸੇਖੋਂ
ਬਰਗਾੜੀ, 3 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਹਿਬਲ ਨਿਵਾਸੀ ਯੂਥ ਅਕਾਲੀ ਆਗੂ ਇਕਬਾਲ ਸਿੰਘ ਰਾਜਾ ਸੇਖੋਂ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਪਾਰਟੀ ਵਲੋਂ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਨਿਰਸੁਆਰਥ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਵੀ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਦਿਨ ਰਾਤ ਮਿਹਨਤ ਕਰਨਗੇ।
ਬਰਗਾੜੀ, 3 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਹਿਬਲ ਨਿਵਾਸੀ ਯੂਥ ਅਕਾਲੀ ਆਗੂ ਇਕਬਾਲ ਸਿੰਘ ਰਾਜਾ ਸੇਖੋਂ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਪਾਰਟੀ ਵਲੋਂ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਨਿਰਸੁਆਰਥ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਵੀ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਹਲਕਾ ਇੰਚ. ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਆਦਿ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਦੇ ਕਾਬਲ ਸਮਝਿਆ। ਇਸ ਨਿਯੁਕਤੀ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕੋ-ਇਕ ਅਜਿਹੀ ਪਾਰਟੀ ਹੈ ਜੋ ਸਮਾਂ ਆਉਣ ’ਤੇ ਆਪਣੇ ਹਰ ਛੋਟੇ ਵੱਡੇ ਆਗੂ ਤੇ ਵਰਕਰ ਦੀ ਕਦਰ ਕਰਦੀ ਹੋਈ ਉਨ੍ਹਾਂ ਨੂੰ ਢੁੱਕਵੇਂ ਅਹੁਦਿਆਂ ਨਾਲ ਨਿਵਾਜਦੀ ਹੈ। ਇਸ ਤੋਂ ਇਲਾਵਾ ਗੁਰਮੇਲ ਸਿੰਘ ਰਾਜਾ ਸੇਖੋਂ, ਡਾ. ਮੱਖਣ ਸਿੰਘ, ਪਰਗਟ ਸਿੰਘ ਔਲਖ, ਸੁਖਪਾਲ ਸਿੰਘ ਨੰਬਰਦਾਰ, ਪਰਗਟ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਅਮਰਜੀਤ ਸਿੰਘ ਗੋਂਦਾਰਾ ਆਦਿ ਆਗੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। 03 ਐਫ.ਡੀ.ਕੇ 18 ਇਕਬਾਲ ਸਿੰਘ ਰਾਜਾ ਸੇਖੋਂ