04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਸੰਧੂ, ਭਾਣਾ

ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਸਾਬਕਾ ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਹੋਣ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਉਹ ਪਾਰਟੀ ਦੇ ਸੀਨੀਅਰ ਅਤੇ ਜ਼ਿੰਮੇਵਾਰ ਆਗੂ ਹਨ ਅਤੇ ਪਾਰਟੀ ਨੂੰ ਹੋਰ ਅੱਗੇ ਲਿਜਾ ਸਕਣ ਦੇ ਸਮਰੱਥ ਆਗੂ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਕੋਟਕਪੂਰਾ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਅਤੇ ਬਲਾਕ ਕਾਂਗਰਸ ਦਿਹਾਤੀ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਭਾਣਾ ਨੇ ਸਾਂਝੇ ਤੌਰ ’ਤੇ ਬਿਆਨ ਜਾਰੀ ਕਰਦਿਆਂ ਕੀਤਾ।

ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ, ਅਜੇਪਾਲ ਸਿੰਘ ਸੰਧੂ, ਬਲਵੰਤ ਸਿੰਘ ਭਾਣਾ। ਅਜੀਤ ਤਸਵੀਰ 04-10-2026
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਸਾਬਕਾ ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਹੋਣ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਉਹ ਪਾਰਟੀ ਦੇ ਸੀਨੀਅਰ ਅਤੇ ਜ਼ਿੰਮੇਵਾਰ ਆਗੂ ਹਨ ਅਤੇ ਪਾਰਟੀ ਨੂੰ ਹੋਰ ਅੱਗੇ ਲਿਜਾ ਸਕਣ ਦੇ ਸਮਰੱਥ ਆਗੂ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਕੋਟਕਪੂਰਾ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਅਤੇ ਬਲਾਕ ਕਾਂਗਰਸ ਦਿਹਾਤੀ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਭਾਣਾ ਨੇ ਸਾਂਝੇ ਤੌਰ ’ਤੇ ਬਿਆਨ ਜਾਰੀ ਕਰਦਿਆਂ ਕੀਤਾ। ਦੋਹਾਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਅੰਦਰ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਇਕਮੁੱਠ ਹੋ ਕੇ ਹੀ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ। ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਬਨੀ ਬਰਾੜ, ਰੁਪਿੰਦਰਜੀਤ ਸਿੰਘ ਸੋਨਾ ਮੌੜ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ, ਸੀਨੀਅਰ ਆਗੂ ਸ਼ਾਹਬਾਜ ਸਿੰਘ ਸੰਧੂ, ਗੁਰਪ੍ਰੀਤ ਸਿੰਘ ਵਾਂਦਰ ਸਾਬਕਾ ਸਰਪੰਚ, ਜਗਜੀਤ ਸਿੰਘ ਪੱਕਾ, ਲਖਵਿੰਦਰ ਸਿੰਘ ਪੱਕਾ, ਲਖਵਿੰਦਰ ਸਿੰਘ ਸਾਬਕਾ ਸਰਪੰਚ ਚੰਦਬਾਜਾ, ਜਸਪ੍ਰੀਤ ਸਿੰਘ ਜੱਸਾ ਘੁਮਿਆਰਾ ਸਾਬਕਾ ਹਲਕਾ ਪ੍ਰਧਾਨ ਯੂਥ ਕਾਂਗਰਸ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਚਮੇਲੀ, ਨਛੱਤਰ ਸਿੰਘ ਦਾਨਾ ਰੋਮਾਣਾ, ਜਸਕਰਨ ਸਿੰਘ ਡੱਗੋਰੋਮਾਣਾ, ਯਾਦਵਿੰਦਰ ਸਿੰਘ ਵਿੱਕੀ ਬਰਾੜ, ਜਗਦੇਵ ਸਿੰਘ ਸੰਘਾ, ਗੁਰਪ੍ਰੀਤ ਸਿੰਘ ਚੰਦਬਾਜਾ ਸਾਬਕਾ ਸਰਪੰਚ, ਰਾਜੂ ਸਿੰਘ ਸਾਬਕਾ ਸਰਪੰਚ ਪੱਕਾ, ਗੁਰਦੇਵ ਸਿੰਘ ਸਾਬਕਾ ਸਰਪੰਚ ਪੱਕਾ, ਬਿੱਲਾ ਮੰਡ ਵਾਲਾ, ਭਰਵਿੰਦਰ ਸਿੰਘ ਮਿਸ਼ਰੀ ਵਾਲਾ, ਨਛੱਤਰ ਸਿੰਘ ਮਿਸ਼ਰੀ ਵਾਲਾ ਨੇ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਵਧਾਈ ਦਿੱਤੀ ਹੈ ਅਤੇ ਨਾਲ ਹੀ ਆਲ ਇੰਡੀਆ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਹੈ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ 70 ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ’ਚ ਮੇਜਰ ਅਜਾਇਬ ਸਿੰਘ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।