ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ: ਮਲੂਕਾ
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਅੰਦਰ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ। ਇਸ ਲਈ ਭਾਵੇਂ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਪੈਣ, ਉਹ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਫ਼ਿਰੌਤੀਆਂ ਦਾ ਚੈਪਟਰ ਬਿਲਕੁਲ ਬੰਦ ਕਰਵਾ ਦੇਵੇਗੀ।
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਅੰਦਰ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ। ਇਸ ਲਈ ਭਾਵੇਂ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਪੈਣ, ਉਹ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਫ਼ਿਰੌਤੀਆਂ ਦਾ ਚੈਪਟਰ ਬਿਲਕੁਲ ਬੰਦ ਕਰਵਾ ਦੇਵੇਗੀ। ਗੁਰਦੁਆਰਾ ਖਾਲਸਾ ਦੀਵਾਨ ਵਿਖੇ ਮੈਡੀਕਲ ਕੈਂਪ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਜ਼ਰੂਰੀ ਹੈ, ਜੇ ਚੰਗੀ ਸਿਹਤ ਹੋਵੇਗੀ ਤਾਂ ਸਿੱਖਿਆ ਅਤੇ ਵਿਕਾਸ ਆਪਣੇ ਆਪ ਹੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੁਨਿਆਦੀ ਢਾਂਚਾ ਪਹਿਲਾਂ ਹੀ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲਾਂ ਹੀ ਕਰਵਾ ਦਿੱਤਾ ਸੀ ਤੇ ਬਾਕੀ ਦਾ ਕੰਮ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਪੰਜਾਬ ਦੂਸਰੇ ਸੂਬਿਆਂ ਤੋਂ ਘੱਟ ਨਹੀਂ, ਬੇਸ਼ੱਕ ਹਰਿਆਣਾ ਦੇ ਆਮਦਨ ਸਰੋਤ ਪੰਜਾਬ ਨਾਲੋਂ ਵੱਧ ਹਨ ਪ੍ਰੰਤੂ ਫ਼ਿਰ ਵੀ ਪੰਜਾਬ ਆਪਣੇ ਪੱਧਰ ’ਤੇ ਠੀਕ ਹੈ। ਉਨ੍ਹਾਂ ਕਿਹਾ ਕਿ ਬਿਜਲੀ ’ਚ ਸੁਧਾਰ ਕਰਨ ਦੀ ਲੋੜ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਨੀਤੀਆਂ ਦੇ ਆਧਾਰ ’ਤੇ ਹੋਵੇਗਾ। ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਕੋਲ ਰਾਖਵੇਂ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਫ਼ਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼੍ਰੋਮਣੀ ਕਮੇਟੀ ਮੈਂਬਰ, ਨਵਤੇਜ ਸਿੰਘ ਕਾਊਣੀ ਮੈਂਬਰ ਸ਼੍ਰੋਮਣੀ ਕਮੇਟੀ, ਸਤਪਾਲ ਸਿੰਘ ਬਜਾਜ ਮੈਂਬਰ ਸ਼੍ਰੋਮਣੀ ਕਮੇਟੀ, ਗੁਰਚੇਤ ਸਿੰਘ ਢਿੱਲੋਂ ਸੀਨੀਅਰ ਆਗੂ, ਸੁਖਵਿੰਦਰ ਸਿੰਘ ਕੋਟ ਸੁਖੀਆ, ਇੰਜ. ਤੇਜ ਢਿੱਲੋਂ, ਜਿੰਮੀ ਭੋਲੂਵਾਲਾ, ਸਰਵਦੀਪ ਸਿੰਘ ਭੋਲੂਵਾਲਾ ਆਦਿ ਵੀ ਹਾਜ਼ਰ ਸਨ।