04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਰਾਹੁਲ ਗੋਇਲ ਨੇ ਬੀਬਾ ਬਾਦਲ ਨਾਲ ਕੀਤੀ ਮੁਲਾਕਾਤ ਬੰਦ ਪਏ ਆਰ . ਓ . ਸਿਸਟਮ ਮੁੜ ਚਾਲੂ ਕਰਵਾਉਣ ਸਮੇਤ ਵਿਕਾਸ ਕਾਰਜਾਂ ਦਾ ਮਾਮਲਾ ਉਠਾਇਆ

ਸੰਗਤ ਮੰਡੀ, 3 ਅਕਤੂਬਰ (ਸੁਖਤੇਜ ਧਾਲੀਵਾਲ)- ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ ਨੇ ਪਿੰਡ ਬਾਦਲ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਮੰਡੀ ਵਾਸੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਲੋਕਾਂ ਦੀਆਂ ਮੁੱਖ ਮੰਗਾਂ ਬੀਬਾ ਬਾਦਲ ਦੇ ਧਿਆਨ ਵਿਚ ਲਿਆਂਦੀਆਂ।

ਅਜੀਤ ਡੈਸਕ 04-10-2026
ਸੰਗਤ ਮੰਡੀ, 3 ਅਕਤੂਬਰ (ਸੁਖਤੇਜ ਧਾਲੀਵਾਲ)- ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ ਨੇ ਪਿੰਡ ਬਾਦਲ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਮੰਡੀ ਵਾਸੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਲੋਕਾਂ ਦੀਆਂ ਮੁੱਖ ਮੰਗਾਂ ਬੀਬਾ ਬਾਦਲ ਦੇ ਧਿਆਨ ਵਿਚ ਲਿਆਂਦੀਆਂ। ਰਾਹੁਲ ਗੋਇਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇਲਾਕੇ ਵਿਚ ਆਰ.ਓ. ਸਿਸਟਮ ਲਗਾਏ ਗਏ ਸਨ, ਪਰ ਇਹ ਸਿਸਟਮ ਪਿਛਲੇ ਲਗਭਗ ਪੰਜ ਸਾਲਾਂ ਤੋਂ ਬੰਦ ਪਏ ਹਨ। ਉਨ੍ਹਾਂ ਇਨ੍ਹਾਂ ਨੂੰ ਮੁੜ ਚਾਲੂ ਕਰਵਾਉਣ ਅਤੇ ਮੰਡੀ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਬੀਬਾ ਹਰਸਿਮਰਤ ਕੌਰ ਬਾਦਲ ਨੇ ਮੰਡੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਬੰਧਿਤ ਮਸਲੇ ਸਬੰਧਿਤ ਪੱਧਰ ‘ਤੇ ਉਠਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਸਿਸਟਮ ਲਗਾਉਣ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਦੇ ਓ.ਐੱਸ.ਡੀ. ਗੁਰਚਰਨ ਸਿੰਘ ਅਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਕਾਬਪੋਸ਼ ਨੌਜਵਾਨਾਂ ’ ਤੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਨਕਦੀ ਤੇ ਮੋਬਾਈਲ ਖੋਹਣ ਦਾ ਦੋਸ਼ ਅਗਲੀ ਖ਼ਬਰ ਬੀ.ਕੇ.ਯੂ.(ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਘਿਰਾਓ ਸੰਬੰਧੀ ਲਾਮਬੰਦੀ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।