08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਪੀਕਰ ਸੰਧਵਾਂ ਨੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ

ਕੋਟਕਪੂਰਾ, 7 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ-ਭੱਟੀ ਬਲਾਕ ਕੋਟਕਪੂਰਾ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮ ੁਹੱਈਆ ਕਰਵਾਉਣਾ ਹੈ।

ਲਾਲ ਲਕੀਰ ਅੰਦਰ ਆਉਂਦੇ ਲੋਕਾਂ ਨੂੰ ਮਾਲਕੀ ਦਸਤਾਵੇਜ਼ ਦਿੰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 08-10-2026
ਕੋਟਕਪੂਰਾ, 7 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ-ਭੱਟੀ ਬਲਾਕ ਕੋਟਕਪੂਰਾ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮ ੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸਬੰਧੀ ਸਥਿਤੀ ਹੋਰ ਸਪੱਸ਼ਟ ਅਤੇ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਹਿਸੀਲ ਕੋਟਕਪੂਰਾ ਦੇ 23 ਪਿੰਡਾਂ ਦੇ ਯੋਗ ਵਸਨੀਕਾਂ ਨੂੰ ਇਸ ਮੁਹਿੰਮ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ। ਸਪੀਕਰ ਸੰਧਵਾਂ ਵਲੋਂ ਪਿੰਡ ਵਾਸੀਆਂ ਨੂੰ ਸਿਹਤ ਬੀਮਾ ਕਾਰਡ ਵੀ ਵੰਡੇ ਗਏ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਸਰਪੰਚ ਰਜਿੰਦਰਜੀਤ ਸਿੰਘ ਗਿੱਲ, ਜਗਤਾਰ ਜੱਗਾ ਸਰਪੰਚ ਪਿੰਡ ਖਾਰਾ, ਧੀਰਾ ਸਿੰਘ, ਨਿਰਮਲ ਸਿੰਘ , ਲਖਵਿੰਦਰ ਕੌਰ, ਗੁਰਭੇਜ ਸਿੰਘ, ਗੁਰਤੇਜ ਸਿੰਘ, ਗੱਜਣ ਸਿੰਘ, ਰਾਜਪਾਲ ਸਿੰਘ, ਬੌਬੀ, ਲਾਡੀ, ਪੰਚਾਇਤ ਸੈਕਟਰੀ ਧਰਮਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦਾ ਫ਼ੂਕਿਆ ਪੁਤਲਾ ਯੋਧਵੀਰ ਸਿੰਘ ਢਿੱਲਵਾਂ ਪੀਣ ਵਾਲੇ ਪਾਣੀ... ਅਗਲੀ ਖ਼ਬਰ ਕਰਾਟੇ ਮੁਕਾਬਲਿਆਂ ’ਚ ਐਸ.ਸਿਟੀ ਮੋਂਟੈਸਰੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।