12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ.ਏ.ਵੀ. ਕਾਲਜ ਵਿਖੇ ਸੈਂਟਰ ਮਲੋਟ ਈਸਟ ਦੀਆਂ ਪ੍ਰਾਇਮਰੀ ਖੇਡਾਂ ਸਮਾਪਤ

ਮਲੋਟ, 11 ਅਕਤੂਬਰ (ਪਾਟਿਲ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਪ੍ਰਾਇਮਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੈਂਟਰ ਮਲੋਟ ਈਸਟ ਦੀਆਂ ਸੈਂਟਰ ਪੱਧਰੀ ਖੇਡਾਂ ਡੀ.

ਅਜੀਤ ਡੈਸਕ 12-10-2026
ਮਲੋਟ, 11 ਅਕਤੂਬਰ (ਪਾਟਿਲ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਪ੍ਰਾਇਮਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੈਂਟਰ ਮਲੋਟ ਈਸਟ ਦੀਆਂ ਸੈਂਟਰ ਪੱਧਰੀ ਖੇਡਾਂ ਡੀ.ਏ.ਵੀ. ਕਾਲਜ ਮਲੋਟ ਵਿਖੇ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨੋਜ ਵਾਟਸ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ 100 ਮੀਟਰ, 200 ਮੀਟਰ, 400 ਮੀਟਰ ਤੇ 600 ਮੀਟਰ ਦੌੜਾਂ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਹਿਦ, ਕਰਨ, ਦਕਸ਼, ਅਭਿਸ਼ੇਕ, ਜਗਦੀਪ ਅਤੇ ਪ੍ਰਿੰਸ ਸਮੇਤ ਹੋਰ ਵਿਦਿਆਰਥੀਆਂ ਨੇ ਵੱਖ-ਵੱਖ ਸਥਾਨ ਹਾਸਿਲ ਕੀਤੇ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਅਜੀਤ ਨਗਰੀ, ਬਿਰਲਾ ਬਲਾਕ, ਕੈਂਪ 1 ਮਲੋਟ ,ਵੈਸਟ-1, ਮਲੋਟ ਵੈਸਟ-2 ਅਤੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੇ ਰਿਲੇਅ ਰੇਸ, ਲੰਬੀ ਛਾਲ, ਗੋਲਾ ਸੁੱਟਣ, ਕਬੱਡੀ, ਸਕੇਟਿੰਗ ਅਤੇ ਕਰਾਟੇ ਵਰਗੇ ਮੁਕਾਬਲਿਆਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੈਂਟਰ ਹੈੱਡ ਟੀਚਰ ਸੁਸ਼ੀਲ ਕੁਮਾਰੀ, ਸਹਿਜੋ, ਗੁਰਪ੍ਰੀਤ ਕੌਰ, ਮਨੋਜ ਵਾਟਸ, ਸ਼ੰਕਰ ਲਾਲ ਸ਼ਰਮਾ ਸਮੇਤ ਸੈਂਟਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਕਿੱਲਿਆਂਵਾਲੀ ’ਚ ਮਕਾਨ ’ਤੇ ਡਿੱਗੀ ਅਸਮਾਨੀ ਬਿਜਲੀ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅਨਾਜ ਮੰਡੀ ਮਲੋਟ ’ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।