13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਪੀਕਰ ਸੰਧਵਾਂ ਨੇ ਪਿੰਡ ਧੂੜਕੋਟ ਤੇ ਮਚਾਕੀ ਮੱਲ ਸਿੰਘ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕੋਟਕਪੂਰਾ, 12 ਅਕਤੂਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਧੂੜਕੋਟ ਤੇ ਮਚਾਕੀ ਮੱਲ ਸਿੰਘ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਅ ਸੁਣੇ।

ਅਜੀਤ ਡੈਸਕ 13-10-2026
ਕੋਟਕਪੂਰਾ, 12 ਅਕਤੂਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਧੂੜਕੋਟ ਤੇ ਮਚਾਕੀ ਮੱਲ ਸਿੰਘ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਅ ਸੁਣੇ। ਸਪੀਕਰ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਬੜੇ ਹੀ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱ ਕੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ ’ਤੇ ਰੱਖਦਿਆਂ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾਵੇ। ਇਸ ਮੌਕੇ ਅਸ਼ਵਨੀ ਗੱਖੜ ਇੰਸਪੈਕਟਰ, ਸੇਵਕ ਸਿੰਘ ਹਲਕਾ ਪ੍ਰਧਾਨ ਕਿਸਾਨ ਵਿੰਗ, ਜਗਰੂਪ ਸਿੰਘ ਸਰਪੰਚ, ਸੁਖਜੀਤ ਸਿੰਘ ਸਰਪੰਚ, ਬਲਵੀਰ ਸਿੰਘ, ਠਾਣਾ ਸਿੰਘ, ਯਾਦਵਿੰਦਰ ਸਿੰਘ, ਸੋਨੂ ਸਿੰਘ, ਕਿੰਦਾ ਸਿੰਘ, ਗੁਰਦੀਪ ਸਿੰਘ, ਪਿੰਕਾ ਸਿੰਘ, ਮਿਲਾਪ ਸਿੰਘ ਫੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅਗਲੀ ਖ਼ਬਰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ’ਤੋਂ 10 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।