ਪੰਜਾਬ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਫ਼ੂਕ ਨਿਕਲੀ : ਮਨਤਾਰ ਸਿੰਘ ਬਰਾੜ
ਬਾਜਾਖਾਨਾ, 12 ਅਕਤੂਬਰ (ਜਗਦੀਪ ਸਿੰਘ ਗਿੱਲ)–ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਝੋਨੇ ਦੀ ਫ਼ਸਲ ਦੀ ਖਰੀਦ ਦੇ ਪ੍ਰਬੰਧਾਂ ਦੀ ਫ਼ੂਕ ਬੁਰੀ ਤਰ੍ਹਾਂ ਨਿਕਲ ਚੁੱਕੀ ਹੈ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਕਰੀਬ ਦੋ ਦਰਜਨ ਤੋਂ ਜ਼ਿਆਦਾ ਝੋਨੇ ਦਾ ਭੰਡਾਰ ਕਰਨ ਵਾਲੇ ਸ਼ੈਲਰਾਂ ਵਿਚੋਂ ਅਜੇ ਤੱਕ ਕਣਕ ਦੀ ਲਿਫ਼ਟਿੰਗ ਨਹੀਂ ਹੋ ਸਕੀ ਜਿਸ ਕਰਕੇ ਝੋਨੇ ਦੀ ਖਰੀਦ ਕੀਤੀ ਗਈ ਫ਼ਸਲ ਦਾ ਭੰਡਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦੇ ਮੈਂਬਰ ਮਨਤਾਰ ਸਿੰਘ ਬਰਾੜ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬਾਜਾਖਾਨਾ, 12 ਅਕਤੂਬਰ (ਜਗਦੀਪ ਸਿੰਘ ਗਿੱਲ)–ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਝੋਨੇ ਦੀ ਫ਼ਸਲ ਦੀ ਖਰੀਦ ਦੇ ਪ੍ਰਬੰਧਾਂ ਦੀ ਫ਼ੂਕ ਬੁਰੀ ਤਰ੍ਹਾਂ ਨਿਕਲ ਚੁੱਕੀ ਹੈ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਕਰੀਬ ਦੋ ਦਰਜਨ ਤੋਂ ਜ਼ਿਆਦਾ ਝੋਨੇ ਦਾ ਭੰਡਾਰ ਕਰਨ ਵਾਲੇ ਸ਼ੈਲਰਾਂ ਵਿਚੋਂ ਅਜੇ ਤੱਕ ਕਣਕ ਦੀ ਲਿਫ਼ਟਿੰਗ ਨਹੀਂ ਹੋ ਸਕੀ ਜਿਸ ਕਰਕੇ ਝੋਨੇ ਦੀ ਖਰੀਦ ਕੀਤੀ ਗਈ ਫ਼ਸਲ ਦਾ ਭੰਡਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦੇ ਮੈਂਬਰ ਮਨਤਾਰ ਸਿੰਘ ਬਰਾੜ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਅੰਦਰ ਤਿੰਨੋ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਈਆਂ ਮਾਵਾਂ ਧੀਆਂ ਲਲਕਾਰ ਰੈਲੀਆਂ ’ਤੇ ਬੀਬੀਆਂ ਦੇ ਵਿਸ਼ਾਲ ਇੱਕਠ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਤੇ ਸਤਿਕਾਰਯੋਗ ਬੀਬੀਆਂ-ਭੈਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਘਰੇਲੂ ਕੰਮਾਂ-ਕਾਰਾਂ ਨੂੰ ਛੱਡ ਕੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਨਣ ਲਈ ਭਰਪੂਰ ਸ਼ਮੂਲੀਅਤ ਕੀਤੀ । ਇਸ ਮੌਕੇ ਪੀ.ਏ.ਡੀ.ਬੀ. ਬੈਂਕ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਨਿੰਮੀ ਵੜਿੰਗ, ਸਾਬਕਾ ਸਰਪੰਚ ਜਸਮੇਲ ਸਿੰਘ ਬਾਜਾਖਾਨਾ, ਯੂਥ ਵਿੰਗ ਦੇ ਬਾਜਾਖਾਨਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ, ਬਾਜਾਖਾਨਾ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਬਰਾੜ, ਯੂਥ ਜੰਗੀਰ ਸਿੰਘ ਡੋਡ, ਖੁਸ਼ਵੰਤ ਸਿੰਘ ਬਰਾੜ ਡੋਡ, ਓਵਰਸੀਰ ਸਿੰਘ ਰਾਜੂ ਯੂ.ਪੀ. ਵਾਲਾ, ਜਗਸੀਰ ਸਿੰਘ ਸੀਰਾ ਢਿੱਲੋਂ, ਅਮਨਦੀਪ ਸਿੰਘ ਮਨੂੰ ਵਾੜਾ ਭਾਈ ਕਾ, ਗੁਰਜੰਟ ਸਿੰਘ ਸਾਬਕਾ ਪੰਚ ਅਤੇ ਕਰਮਜੀਤ ਸਿੰਘ ਖੋਸਾ ਆਦਿ ਹਾਜਰ ਸਨ।