14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ

ਜੈਤੋ, 13 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਕੋਠੇ ਰਾਮਸਰ ਦੇ ਨੌਜਵਾਨ ਸਰਪੰਚ ਤਰਵਿੰਦਰ ਸਿੰਘ ਕਿੰਦਾ ਵਲੋਂ ਪਿੰਡ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਤਰਜੀਹ ਦਿੰਦਿਆਂ ਪਿੰਡ ਦੀ ਨੁਹਾਰ ਬਦਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਪੰਚ ਕਿੰਦਾ ਨੇ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿ ਪੰਚਾਇਤ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਕੋਠੇ ਰਾਮਸਰ ਨੂੰ ਇਕ ਮਾਡਲ ਪਿੰਡ ਵਜੋਂ ਵਿਕਸਤ ਕਰਨਾ ਹੈ।

ਕੋਠੇ ਰਾਮਸਰ ਨੂੰ ਮਾਡਲ ਪਿੰਡ ਬਣਾਉਣ ਲਈ ਪੰਚਾਇਤ ਵਚਨਬੱਧ 14-10-2026
ਜੈਤੋ, 13 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਕੋਠੇ ਰਾਮਸਰ ਦੇ ਨੌਜਵਾਨ ਸਰਪੰਚ ਤਰਵਿੰਦਰ ਸਿੰਘ ਕਿੰਦਾ ਵਲੋਂ ਪਿੰਡ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਤਰਜੀਹ ਦਿੰਦਿਆਂ ਪਿੰਡ ਦੀ ਨੁਹਾਰ ਬਦਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਪੰਚ ਕਿੰਦਾ ਨੇ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿ ਪੰਚਾਇਤ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਕੋਠੇ ਰਾਮਸਰ ਨੂੰ ਇਕ ਮਾਡਲ ਪਿੰਡ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਛੋਟੀ ਉਮਰ ਵਿਚ ਹੀ ਵਾਂਗਡੋਰ ਸੰਭਾਲਣ ਦੀ ਜ਼ਿੰਮੇਵਾਰੀ ਸੌਂਪ ਕੇ ਉਨ੍ਹਾਂ ਨੂੰ ਸਰਪੰਚ ਬਣਨ ਦਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਜਤਾਏ ਭਰੋਸੇ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਪਿੰਡ ਵਿਚ ਪਹਿਲਾਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਲੋਕਾਂ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਅਮੋਲਕ ਸਿੰਘ ਦਾ ਸਹਿਯੋਗ ਅਹਿਮ ਹੈ। ਉਨ੍ਹਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੰਮੇ ਸਮੇਂ ਤੋਂ ਅਧੂਰੇ ਪਏ ਕਾਰਜਾਂ ਨੂੰ ਮੁਕੰਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਸੰਧਵਾਂ ਵਲੋਂ ਕੋਟਕਪੂਰਾ ’ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਸੂਬਾ ਮਾਨ ਭਾਜਪਾ ਲੇਬਰ ਸੈੱਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।