13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੰਧਵਾਂ ਵਲੋਂ ਕੋਟਕਪੂਰਾ ’ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੋਟਕਪੂਰਾ ਸ਼ਹਿਰ ’ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਚ ਤਹਿਸੀਲ ਕੰਪਲੈਕਸ, ਲਾਜਪਤ ਨਗਰ, ਵਾਰਡ ਨੰਬਰ 1 ਵਿਚ ਅਗਰਵਾਲ ਧਰਮਸ਼ਾਲਾ ਦੇ ਨੇੜੇ, ਦੇਸਰਾਜ ਬਸਤੀ ਵਾਰਡ ਨੰਬਰ 29, ਜਲਾਲਾਬਾਦ ਰੋਡ ਅਤੇ ਹੋਰ ਇਲਾਕਿਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਸ਼ਾਮਿਲ ਹਨ।

ਸ਼ਹਿਰ ਕੋਟਕਪੂਰਾ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਕ ਗਲੀ ’ਚ ਇੰਟਰਲਾਕਿੰਗ ਟਾਈਲਾਂ ਲਾਉਣ ਦੀ ਸ਼ੁਰੂਆਤ ਕਰਵਾਉਂਦੇ ਹੋਏ। ਅਜੀਤ ਤਸਵੀਰ ਪਿੰਡ ਲੰਬੀ ਵਿਚ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦਾ ਦ੍ਰਿਸ਼। ਅਜੀਤ ਤਸਵੀਰ 14-10-2026
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੋਟਕਪੂਰਾ ਸ਼ਹਿਰ ’ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਚ ਤਹਿਸੀਲ ਕੰਪਲੈਕਸ, ਲਾਜਪਤ ਨਗਰ, ਵਾਰਡ ਨੰਬਰ 1 ਵਿਚ ਅਗਰਵਾਲ ਧਰਮਸ਼ਾਲਾ ਦੇ ਨੇੜੇ, ਦੇਸਰਾਜ ਬਸਤੀ ਵਾਰਡ ਨੰਬਰ 29, ਜਲਾਲਾਬਾਦ ਰੋਡ ਅਤੇ ਹੋਰ ਇਲਾਕਿਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਸ਼ਾਮਿਲ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਵੀ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਅਸ਼ੀਰਵਾਦ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸੰਧਵਾਂ ਨੇ ਕਿਹਾ ਕਿ ਸ਼ਹਿਰ ਦੇ ਕੁਝ ਇਲਾਕਿਆਂ ਵਿਚ ਸੀਵਰੇਜ਼ ਦੇ ਓਵਰਫਲੋਅ ਹੋਣ ਕਾਰਨ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਮੁਸ਼ਕਿਲਾਂ ਆ ਰਹੀਆਂ ਹਨ। ਪਾਈਪਾਂ ਪਾਉਣ ਦਾ ਕੰਮ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਬਾਹਰਲੀ ਡਰੇਨ ਨਾਲ ਸਬੰਧਿਤ ਕੰਮ ਅੱਗੇ ਵਧਣ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਵਿਚ ਮੱਦਦ ਮਿਲੇਗੀ। ਸੰਧਵਾਂ ਨੇ ਭਰੋਸਾ ਦਿੱਤਾ ਕਿ ਕੋਟਕਪੂਰਾ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਐਸ.ਡੀ.ਐਮ. ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ, ਤਹਿਸੀਲਦਾਰ ਪਰਮਿੰਦਰ ਸਿੰਘ, ਸੁਖਜਿੰਦਰ ਸਿੰਘ ਤੱਖੀ ਮੀਤ ਪ੍ਰਧਾਨ ਨਗਰ ਕੌਂਸਲ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।