ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਭਰ ਤੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਹਿੱਸਾ ਲਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਭਰ ਤੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਹਿੱਸਾ ਲਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿ੍ਸ਼ਨਾ ਦੇਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸਰਕਾਰ ਦੇ ਪੰਜ ਸਾਲ ਪੂਰੇ ਹੋਣ ’ਤੇ ਆ ਗਏ ਹਨ ਅਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਇਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਆਪਣੇ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਜਿਸ ਦਾ ਨਤੀਜਾ ਸਰਕਾਰ ਨੂੰ 2027 ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸੀ ਸੱਤਾ ’ਚ ਆਉਣ ਤੋਂ ਬਾਅਦ ਉਹ ਸਾਰੇ ਮੁਕਰ ਗਏ ਅਤੇ ਉ ਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਉਨ੍ਹਾਂ ਤੋਂ ਜੋ ਆਨਲਾਈਨ ਕੰਮ ਕਰਵਾਇਆ ਗਿਆ ਉਸ ਦਾ ਵੀ ਮਾਣ ਭੱਤਾ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਵਲੋਂ ਇਕ ਮੰਗ ਪੱਤਰ ਵੀ ਸਰਕਾਰ ਨੂੰ ਭੇਜਿਆ ਗਿਆ। ਧਰਨੇ ਨੂੰ ਗੁਰਦੀਪ ਕੌਰ, ਮਨਪ੍ਰੀਤ ਕੌਰ, ਅਮਰਜੀਤ ਕੌਰ, ਜੋਗਿੰਦਰ ਕੌਰ, ਮਨਜੀਤ ਕੋਰ ਆਦਿ ਨੇ ਵੀ ਸੰਬੋਧਨ ਕੀਤਾ।