15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀ ਟੀਮ ਨੇ ਜੌੜੀਆਂ ਨਹਿਰਾਂ ’ਤੇ ਕੀਤੀ ਮੌਕ ਡਰਿੱਲ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਹੜ੍ਹਾਂ ਵਰਗੀ ਸੰਭਾਵੀ ਸਥਿਤੀ ਅਤੇ ਹੋਰ ਸੰਕਟਕਾਲੀਨ ਹਾਲਾਤ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ. ਡੀ.

ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਹੜ੍ਹਾਂ ਵਰਗੀ ਸੰਭਾਵੀ ਸਥਿਤੀ ਅਤੇ ਹੋਰ ਸੰਕਟਕਾਲੀਨ ਹਾਲਾਤ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੀ 25 ਮੈਂਬਰੀ ਬਚਾਅ ਟੀਮ ਵਲੋਂ ਫ਼ਰੀਦਕੋਟ ਦੀਆਂ ਜੋੜੀਆਂ ਨਹਿਰਾਂ ਵਿਖੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਮੌਕ ਡਰਿੱਲ ਕੀਤੀ ਗਈ। ਨਾਇਬ ਤਹਿਸੀਲਦਾਰ ਫ਼ਰੀਦਕੋਟ ਹਰਸ਼ਵੀਰ ਗੋਇਲ ਨੇ ਦੱਸਿਆ ਕਿ ਡ੍ਰਿੱਲ ਦੀ ਅਗਵਾਈ ਟੀਮ ਕਮਾਂਡਰ ਇੰਸਪੈਕਟਰ ਵਿਕਰਮ ਵਲੋਂ ਕੀਤੀ ਗਈ, ਜਦਕਿ ਸਮੁੱਚੀ ਕਾਰਵਾਈ ਅਸਿਸਟੈਂਟ ਕਮਾਂਡੈਂਟ ਸਰੋਜ ਰਾਣੀ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਗਈ। ਇਸ ਅਭਿਆਸ ਦਾ ਮੁੱਖ ਮਕਸਦ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ’ਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ, ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਅੰਜਾਮ ਦੇਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੀਆਂ ਤਿਆਰੀਆਂ ਨੂੰ ਪਰਖਣਾ ਸੀ। ਮੌਕ ਡ੍ਰਿੱਲ ਰਾਹੀਂ ਸੰਕਟਕਾਲੀਨ ਸਥਿਤੀ ਦੌਰਾਨ ਐਨ.ਡੀ.ਆਰ.ਐਫ. ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਭਾਵੀ ਆਫ਼ਤ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰ ਰਹਿਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਅਭਿਆਸ ਆਫ਼ਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ, ਬਚਾਅ ਟੀਮਾਂ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ, ਡਾ. ਸੁਰਜੀਤ ਸਿੰਘ ਮੱਲ, ਗੁਰਵਿੰਦਰ ਸਿੰਘ ਵਿਰਕ, ਗੁਰਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਢਿੱਲੋਂ, ਸ਼ੰਕਰ ਸ਼ਰਮਾ, ਗੁਰਬਿੰਦਰ ਸਿੰਘ ਸਿੱਖਾਂਵਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ 05.92 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਰਾਮਬਾਗ ਤੋਂ ਸਰਕੂਲਰ ਰੋਡ ਤੱਕ ਸੜਕ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।