16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਿੱਖਿਆ ਵਿਭਾਗ ਸੈਕੰਡਰੀ ਦੀ 70ਵੀਂ ਪੰਜ ਰੋਜ਼ਾ ਅਥਲੈਟਿਕਸ ਮੀਟ ਸਮਾਪਤ ਡਿਪਟੀ ਕਮਿਸ਼ਨਰ ਵਲੋਂ ਬਾਰਿਸ਼ ਤੇ ਗੜੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਖੇਤਾਂ ਵਿਚ ਜਾ ਕੇ ਨੁਕਸਾਨੀ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ।

ਅਜੀਤ ਡੈਸਕ 16-10-2026
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਖੇਤਾਂ ਵਿਚ ਜਾ ਕੇ ਨੁਕਸਾਨੀ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਦਿਆਂ ਬਾਰਿਸ਼ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਖੇਤਾਂ ਵਿਚ ਜਾ ਕੇ ਫ਼ਸਲ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੌਸਮ ਕਾਰਨ ਪੈਦਾ ਹੋਈ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਫ਼ਸਲਾਂ ਦੇ ਨੁਕਸਾਨ ਸਬੰਧੀ ਵੇਰਵਿਆਂ ਨੂੰ ਧਿਆਨ ਵਿਚ ਰੱਖਦਿਆਂ ਨਿਯਮਾਂ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਤਹਿਸੀਲਦਾਰ ਪਰਮਿੰਦਰ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਪਿੰਡ ਖਾਰਾ ਤੋਂ ਇਲਾਵਾ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਕੋਟਕਪੂਰਾ ਦੇ ਬਾਜ਼ਾਰ ਰਹੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।