17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 300 ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰ ਹੀ ਹੈ।

? 17-10-2026
ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 300 ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰ ਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਪਿੰਡਾਂ ਵਿਚ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚਹਿਲ, ਪੱਕਾ, ਕਲੇਰ ਆਦਿ ਹੁੰਦੇ ਹੋਏ ਪਿੰਡ ਚੰਦਬਾਜਾ ਪਹੁੰਚੇ ਤਾਂ ਪਿੰਡ ਦੇ ਬੱਸ ਅੱਡੇ ਤੋਂ ਸਿਮਰਨਜੀਤ ਸਿੰਘ ਉਰਫ਼ ਸਿਮਰ ਪੱਤਰ ਰਾਮ ਸਿੰਘ ਵਾਸੀ ਜ਼ਿਲ੍ਹਾ ਤਰਨ ਤਾਰਨ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗਿੱਦੜਬਾਹਾ-ਕੋਟਭਾਈ ਸੜਕ ਬਣਾਉਣ ਦੀ ਮੰਗ ਅਗਲੀ ਖ਼ਬਰ ਸਵ: ਮੁਨਸ਼ੀ ਸਿੰਘ ਬਰਾੜ ਦੀ ਯਾਦ ’ਚ ਪਰਿਵਾਰ ਨੇ ਜਿੰਮ ਲਈ 3 ਲੱਖ ਰੁਪਏ ਦੀ ਸਹਾਇਤਾ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।