ਵਿਧਾਇਕ ਸੇਖੋਂ ਨੇ ਮੰਡੀ ਦਾ ਦੌਰਾ ਕਰ ਕਿਸਾਨਾਂ, ਆੜ੍ਹਤੀਆਂ ਨਾਲ ਕੀਤੀ ਮੁਲਾਕਾਤ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀਤੀ ਰਾਤ ਦਾਣਾ ਮੰਡੀ ਫ਼ਰੀਦਕੋਟ ਵਿਖੇ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀਤੀ ਰਾਤ ਦਾਣਾ ਮੰਡੀ ਫ਼ਰੀਦਕੋਟ ਵਿਖੇ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਫ਼ਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ, ਉੱਥੇ ਹੀ ਸਰਕਾਰ ਵਲੋਂ ਫ਼ਸਲ ਖ਼ਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 134193 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ 126522 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 47308 ਮੀਟ੍ਰਿਕ ਟਨ, ਮਾਰਕਫੈਡ ਵਲੋਂ 40167 ਮੀਟ੍ਰਿਕ ਟਨ, ਪਨਸਪ ਵਲੋਂ 22488 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 14731 ਮੀਟ੍ਰਿਕ ਟਨ ਤੇ ਵਪਾਰੀਆਂ ਵਲੋਂ 1827 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਬਲਜਿੰਦਰ ਸਿੰਘ ਬੱਬੂ ਅਹੂਜਾ ਪ੍ਰਧਾਨ ਨਗਰ ਕੌਸਲ ਫ਼ਰੀਦਕੋਟ, ਸਰਬਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਗੁਰਪ੍ਰੀਤ ਸਿੰਘ ਸਿੱਧੂ ਹਲਕਾ ਕੋਆਰਡੀਨੇਟਰ ਟਰੇਡ ਵਿੰਗ ਆਦਿ ਹਾਜ਼ਰ ਸਨ।