ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅੱਜ ਜ਼ਿਲ੍ਹੇ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੁਤਲੇ ਫ਼ੂਕੇ ਜਾਣਗੇ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਸਮੂਹਿਕ ਛੁੱਟੀ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇੱਕਠੇ ਹੋ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਡੀ.
?
?
ਫ਼ਰੀਦਕੋਟ ਵਿਖੇ ਰੋਸ ਰੈਲੀ ਨੂੰ ਸੰਬੋਧਨ ਕਰਦਾ ਹੋਇਆ ਮੁਲਾਜ਼ਮ ਆਗੂ। ਅਜੀਤ ਤਸਵੀਰ
22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਸਮੂਹਿਕ ਛੁੱਟੀ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇੱਕਠੇ ਹੋ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਤੋਂ ਲੈ ਕੇ ਘੰਟਾ ਘਰ ਚੌਂਕ ਤੱਕ ਰੋਸ ਮਾਰਚ ਵੀ ਕੀਤਾ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਹਰਪ੍ਰੀਤ ਸਿੰਘ ਪਾਵਰਕਾਮ, ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋ, ਸੁਖਵਿੰਦਰ ਸਿੰਘ ਸੁੱਖੀ, ਸਿਮਰਜੀਤ ਸਿੰਘ ਬਰਾੜ, ਹਰਮਨਪ੍ਰੀਤ ਕੌਰ ਗਿੱਲ, ਸਰਬਜੀਤ ਕੌਰ ਮਚਾਕੀ, ਗੁਰਪ੍ਰੀਤ ਸਿੰਘ ਔਲਖ, ਬਲਕਾਰ ਸਿੰਘ ਸਹੋਤਾ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਵੀਰਇੰਦਰ ਜੀਤ ਸਿੰਘ ਪੁਰੀ, ਰਮੇਸ਼ ਕੌਸ਼ਲ, ਅਮਰੀਕ ਸਿੰਘ ਸੰਧੂ ਆਦਿ ਨੇ ਭਗਵੰਤ ਮਾਨ ਦੀ ਅਗਵਾਈ ਵਿਚ ਕੰਮ ਕਰ ਰਹੀ ਪੰਜਾਬ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਅਤੇ ਝੂਠ ਫਰੇਬ ਨਾਲ ਪੰਜ ਸਾਲ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਨੋਟੀਫਿਕੇਸਨ ਜਾਰੀ ਹੋਣ ਦੇ ਬਾਵਜੂਦ ਪੰਜਾਬ ਵਿਚ ਲਾਗੂ ਨਹੀਂ ਕੀਤਾ ਜਾ ਰਿਹਾ, ਡੀ.ਏ. ਦੇ ਸਬੰਧ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨਾ, ਆਂਗਣਵਾੜੀ, ਆਸ਼ਾ ਵਰਕਰਾਂ ਨੂੰ ਘੱਟੋ ਘੱਟੋ-ਘੱਟ ਉਜਰਤਾ ਦੇ ਘੇਰੇ ਵਿਚ ਲਿਆਉਣਾ ਆਦਿ ਮੰਗਾਂ ਵੀ ਜਿਵੇਂ ਦੀਆਂ ਤਿਵੇਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਝੂਠੇ ਫਰੇਬ ਨਾਲ ਸਰਕਾਰ ਚਲਾ ਰਿਹਾ ਹੈ ਅਤੇ ਇਸ ਦੇ ਰਾਜ ਵਿਚ ਕਿਸੇ ਨੂੰ ਵੀ ਇਨਸਾਫ਼ ਮਿਲਣ ਦੀ ਆਸ ਨਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵਲੋਂ 22 ਅਕਤੂਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੈਲੀ ਨੂੰ ਪ੍ਰੀਤਭਗਵਾਨ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਸਖਮੰਦਰ ਸਿੰਘ ਗਿੱਲ, ਧਰਵਿੰਦਰ ਸਿੰਘ, ਗਗਨ ਪਾਹਵਾ, ਜਤਿੰਦਰ ਹੰਸ, ਸੁਨੀਲ ਸਿੰਗਲਾ, ਜਸਵਿੰਦਰ ਬਰਗਾੜੀ, ਮਨਦੀਪ ਕਪੂਰ, ਬਲਵਿੰਦਰ ਸ਼ਰਮਾ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਅਗਲੇ ਪੋ੍ਰਗਰਾਮ ਤਹਿਤ 22 ਅਕਤੂਬਰ ਨੂੰ ਜ਼ਿਲ੍ਹੇ ਭਰ ਵਿਚ ਵੱਖ ਵੱਖ ਥਾਵਾਂ ’ਤੇ ਭਗਵੰਤ ਮਾਨ ਦੇ ਪੁਤਲੇ ਫ਼ੂਕੇ ਜਾਣਗੇ।