24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਕੁਸ਼ਤੀ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤਿਆ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-70ਵਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਕੁਸ਼ਤੀ ਮੁਕਾਬਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਮਨਤਾਰ ਸਿੰਘ ਪਹਿਲਵਾਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗ੍ਰੀਕੋ-ਰੋਮਨ ਸ਼ੈਲੀ 55 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੇ ਦਾ ਤਗਮਾ ਜਿੱਤਿਆ।

ਅਜੀਤ ਡੈਸਕ 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-70ਵਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਕੁਸ਼ਤੀ ਮੁਕਾਬਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਮਨਤਾਰ ਸਿੰਘ ਪਹਿਲਵਾਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗ੍ਰੀਕੋ-ਰੋਮਨ ਸ਼ੈਲੀ 55 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੇ ਦਾ ਤਗਮਾ ਜਿੱਤਿਆ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਮਨਤਾਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਨੇ ਸਕੂਲ ਦੇ ਡੀ.ਪੀ.ਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਸਹੀ ਸਿਖਲਾਈ, ਮਾਰਗਦਰਸ਼ਨ ਅਤੇ ਉਤਸ਼ਾਹ ਪ੍ਰਦਾਨ ਕਰਨ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ.ਆਈ.ਆਰ. ਖ਼ਿਲਾਫ਼ ਰੋਸ ਪ੍ਰਦਰਸ਼ਨ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।