ਜ਼ਿਲ੍ਹੇ ਦੀਆਂ ਮੰਡੀਆਂ ’ਚ 1,29,583 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਸੰਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਸੰਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫ਼ਾਈ, ਬਾਰਦਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 22 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,43,824 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,29,583 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 52,706.61 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।