27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਰਜਿੰਦਰ ਦਾਸ ਰਿੰਕੂ ਦੇ ਗ੍ਰਹਿ ਪੁੱਜੇ

ਫ਼ਰੀਦਕੋਟ, 26 ਅਕਤੂਬਰ (ਪੁਰਬਾ)-ਬੀਤੇ ਦਿਨੀਂ ਕੋਟਕਪੂਰਾ ਤਹਿਸੀਲ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਡੇਰਾ ਸਮਾਧਾਂ ਫ਼ਰੀਦਕੋਟ ਵਿਖੇ ਮਹੰਤ ਬਲਦੇਵ ਦਾਸ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਰਜਿੰਦਰ ਦਾਸ ਰਿੰਕੂ ਨੇ ਸ਼: ਸ਼ੰਟੀ ਦਾ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਪੁਰਬਾ)-ਬੀਤੇ ਦਿਨੀਂ ਕੋਟਕਪੂਰਾ ਤਹਿਸੀਲ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਡੇਰਾ ਸਮਾਧਾਂ ਫ਼ਰੀਦਕੋਟ ਵਿਖੇ ਮਹੰਤ ਬਲਦੇਵ ਦਾਸ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਰਜਿੰਦਰ ਦਾਸ ਰਿੰਕੂ ਨੇ ਸ਼: ਸ਼ੰਟੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲਿ੍ਆਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਹੁਣ ਉਹ ਪੰਜਾਬ ਦੀਆਂ ਤਹਿਸੀਲਾਂ ਵਿਚ ਜਾ ਕੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲ ਸੁਣ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਉਨ੍ਹਾਂ ਲਈ ਪੂਰੇ ਪੰਜਾਬ ਦੇ ਜ਼ਿਲਿ੍ਹਆਂ ’ਚ ਕੋਰ ਗਰੁੱਪ ਬਣਾ ਦਿੱਤੇ ਗਏ ਹਨ। ਇਨ੍ਹਾਂ ਕੋਰ ਗਰੁੱਪਾਂ ਨੂੰ ਜਲਦ ਹੀ ਡਿਪਟੀ ਕਮਿਸ਼ਨਰ ਕੰਪਲੈਕਸਾਂ ’ਚ ਇਕ ਕਮਰਾ ਦਿੱਤਾ ਜਾਵੇਗਾ। ਜਿੱਥੇ ਉਹ ਆਮ ਜਨਤਾ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਮੌਕੇ ਜਗਦੀਸ਼ ਦਾਸ ਵੈਦ, ਕੁਲਵਿੰਦਰ ਸਿੰਘ ਗੋਰਾ ਮਚਾਕੀ, ਅਮਨਦੀਪ ਸਿੰਘ, ਜਸਵਿੰਦਰ ਸਿੰਘ ਸੇਖੋਂ, ਜਗਮੀਤ ਸੰਧੂ, ਰਾਜਦੀਪ ਸਿੰਘ ਸਰਪੰਚ, ਜਸਵਿੰਦਰ ਮਨਚੰਦਾ, ਗੁਰਕੀਰਤ ਸਿੰਘ, ਦੀਪਕ ਕੁਮਾਰ, ਜਸਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਅਰਸ਼ਦੀਪ ਸਿੰਘ, ਤੇਜਿੰਦਰ ਦਾਸ, ਪਰਵੀਨ ਕਾਲਾ, ਦਵਿੰਦਰ ਸਿੰਘ, ਰਜਿੰਦਰ ਅਰੋੜਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ : ਕੁਸ਼ਲਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਗਾਂਜੇ ਸਮੇਤ ਪ੍ਰਵਾਸੀ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।