27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡੀ. ਸੀ. ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਐਸ. ਡੀ.

ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਐਸ.ਡੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਡਿਊਟੀ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਵਲੋਂ ਆਪਣੀ ਡਿਊਟੀ ਵਿਚ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕਲੱਸਟਰ ਅਤੇ ਨੋਡਲ ਅਫ਼ਸਰ ਵੱਧ ਤੋਂ ਵੱਧ ਫੀਲਡ ਵਿਚ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਮੁੱਖ ਰੱਖਦਿਆਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਥਾਵਾਂ ਨੂੰ ਭੂਵਨ ਐਪ ਰਾਹੀਂ ਵੈਰੀਫਾਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੈਟੇਲਾਈਟ ਦੇ ਰਾਹੀਂ ਅੱਗ ਲੱਗਣ ਵਾਲੀਆਂ ਥਾਵਾਂ ਦੀ 24 ਘੰਟੇ ਦੇ ਵਿਚ-ਵਿਚ ਰੀ-ਵੈਰੀਫਿਕੇਸ਼ਨ ਕੀਤੀ ਜਾਵੇ। ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਡੀ.ਏ.ਪੀ ਅਤੇ ਸਬਸਿਡੀ ਬੀਜ ਕਿਸਾਨਾਂ ਨੂੰ ਉਪਲਬੱਧ ਕਰਵਾਇਆ ਜਾਵੇ। ਡੀਏਪੀ ਅਤੇ ਸਬਸਿਡੀ ਬੀਜ ਪਹਿਲ ਦੇ ਆਧਾਰ ’ਤੇ ਉਨ੍ਹਾਂ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇ ਜਿਨਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪਰਾਲੀ ਨਾ ਸਾੜਨ ਸਬੰਧੀ ਸਕੂਲਾਂ ਵਿਚ ਕੁਈਜ਼ ਪ੍ਰੋਗਰਾਮ, ਪੋਸਟਰ ਮੇਕਿੰਗ ਆਦਿ ਕਰਵਾਉਣ ਸਬੰਧੀ ਵੀ ਹਦਾਇਤ ਕੀਤੀ ਤਾਂ ਜੋ ਬੱਚੇ ਆਪਣੇ ਮਾਤਾ-ਪਿਤਾ ਤੇ ਆਲੇ ਦੁਆਲੇ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਣ। ਸਹਾਇਕ ਮੰਡੀਕਰਨ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅੰਦਰ ਇਸ ਵਾਰ ਲਗਭਗ 1.16 ਲੱਖ ਹੈਕਟੇਅਰ ਰਕਬੇ ਅੰਦਰ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਦਾ ਅੰਦਾਜ਼ਨ 7.45 ਲੱਖ ਟਨ ਪਰਾਲੀ ਦੀ ਪੈਦਾਵਾਰ ਹੁੰਦੀ ਹੈ। ਇਸ ਵਿਚੋਂ 2.50 ਲੱਖ ਮੀਟ੍ਰਿਕ ਟਨ ਬਾਇਓਮਾਸ ਅਤੇ ਵੱਖ ਵੱਖ ਤਰੀਕਿਆਂ ਰਾਹੀਂ ਉਪਯੋਗ ਕੀਤਾ ਜਾਵੇਗਾ ਅਤੇ ਬਾਕੀ ਦੀ ਪਰਾਲੀ ਵੱਖ ਵੱਖ ਉਦਯੋਗਾਂ ਵਿਚ ਵਰਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਐਸ.ਡੀ.ਐਮ ਜੈਤੋ ਵਿਕਰਮਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ : ਕੁਸ਼ਲਦੀਪ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।