27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ’ਚ ਹੈਪੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਪ੍ਰੇਮ ਨਗਰ ’ਚ ਸਥਿਤ ਹੈਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 70ਵੀਂਆਂ ਸਕੂਲੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਪੁਜ਼ੀਸ਼ਨ ਹਾਸਿਲ ਕੀਤੀਆਂ। ਜ਼ਿਲ੍ਹਾ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਨਵਰੂਪ ਸਿੰਘ ਨੇ ਅੰਡਰ-19 ਐਥਲੈਟਿਕਸ ਵਿਚ 3000 ਮੀਟਰ ਵਾਕ ਦੌੜ ਵਿਚ ਪਹਿਲਾ ਸਥਾਨ ਅਤੇ ਜਸ਼ਨ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਆਪਣਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 27-10-2026
ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਪ੍ਰੇਮ ਨਗਰ ’ਚ ਸਥਿਤ ਹੈਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 70ਵੀਂਆਂ ਸਕੂਲੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਪੁਜ਼ੀਸ਼ਨ ਹਾਸਿਲ ਕੀਤੀਆਂ। ਜ਼ਿਲ੍ਹਾ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਨਵਰੂਪ ਸਿੰਘ ਨੇ ਅੰਡਰ-19 ਐਥਲੈਟਿਕਸ ਵਿਚ 3000 ਮੀਟਰ ਵਾਕ ਦੌੜ ਵਿਚ ਪਹਿਲਾ ਸਥਾਨ ਅਤੇ ਜਸ਼ਨ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਆਪਣਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਮੁੱਖ ਪ੍ਰਬੰਧਕ ਜਤਿੰਦਰ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹ ਨਾਲ ਖੇਡਾਂ ’ਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਮੁੱਖ ਅਧਿਆਪਕ ਪ੍ਰਮੋਦ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਕੋਚ ਲਖਵੀਰ ਸਿੰਘ ਨੂੰ ਵਧਾਈ ਦਿੰਦੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਣਕ ਦਾ ਬੀਜ ਸਬਸਿਡੀ ’ਤੇ ਉਪਲਬਧ : ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।