28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਵੇਕ ਆਸ਼ਰਮ ਜੈਤੋ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ

ਜੈਤੋ, 27 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸਵਾਮੀ ਬ੍ਰਹਮ ਮੁਨੀ ਜਲਾਲ ਵਾਲਿਆਂ ਦੀ ਅਗਵਾਈ ਹੇਠ ਵਿਵੇਕ ਆਸ਼ਰਮ, ਚੈਨਾ ਰੋਡ ਜੈਤੋ ਵਿਖੇ ਪੁੰਨਿਆਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਦਾਨੀ ਮਾਤਾ ਅਮਰ ਕੌਰ ਦੁਲੱਟ ਭਗਤੂਆਣਾ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 28-10-2026
ਜੈਤੋ, 27 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸਵਾਮੀ ਬ੍ਰਹਮ ਮੁਨੀ ਜਲਾਲ ਵਾਲਿਆਂ ਦੀ ਅਗਵਾਈ ਹੇਠ ਵਿਵੇਕ ਆਸ਼ਰਮ, ਚੈਨਾ ਰੋਡ ਜੈਤੋ ਵਿਖੇ ਪੁੰਨਿਆਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਦਾਨੀ ਮਾਤਾ ਅਮਰ ਕੌਰ ਦੁਲੱਟ ਭਗਤੂਆਣਾ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਪਾਠ ਕਰਨ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੰਤ ਬ੍ਰਹਮ ਮੁਨੀ ਸ਼ਾਸਤਰੀ ਜਲਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਵਿਚ ਬਹੁਤ ਵਿਰਲੇ ਇਨਸਾਨ ਹੁੰਦੇ ਹਨ, ਜੋ ਦੂਜਿਆਂ ਦੇ ਦੁੱਖਾਂ ਨੂੰ ਆਪਣਾ ਦੁੱਖ ਸਮਝਦੇ ਹਨ ਅਤੇ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨਾ ਆਪਣਾ ਫ਼ਰਜ਼ ਸਮਝਦੇ ਹਨ। ਮਾਤਾ ਅਮਰ ਕੌਰ ਦੁਲੱਟ ਭਗਤੂਆਣਾ ਵਾਲਿਆਂ ਨੇ ਆਪਣੀ ਜ਼ਮੀਨ ਦਾਨ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦੀ ਸੇਵਾ ਅਤੇ ਦਾਨ ਦੀ ਭਾਵਨਾ ਸਦਾ ਯਾਦ ਰੱਖੀ ਜਾਵੇਗੀ। ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਤ ਗੰਗਾ ਰਾਮ ਪ੍ਰਧਾਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ, ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਵਾਲੇ, ਅਜੈਬ ਕੌਰ ਰੌਂਤਾ, ਮਾਤਾ ਦੇ ਪੜਪੋਤੇ ਕਰਨ ਸਿੰਘ ਦੁਲੱਟ, ਮਾਨਵ ਸਿੰਘ ਦੁਲੱਟ, ਅਮਰਿੰਦਰ ਸਿੰਘ ਝੀਂਡ ਵਾਲਾ, ਡੀ.ਸੀ. ਸਿੰਘ, ਡਾ. ਮੱਖਣ ਸਿੰਘ ਕਰੀਰ ਵਾਲੀ, ਹਰਭਗਵਾਨ ਸਿੰਘ ਕਰੀਰ ਵਾਲੀ, ਹੈੱਡ ਗ੍ਰੰਥੀ ਰਾਮ ਸਿੰਘ, ਦਿਲਬਾਗ ਸਿੰਘ, ਜਸਦੀਪ ਸਿੰਘ, ਤੇਜਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਪਟਵਾਰੀ ਰੋੜੀਕਪੂਰਾ, ਮਹਿੰਦਰ ਸਿੰਘ ਨਿਰਵਾਨ, ਸਤਵਿੰਦਰ ਸਿੰਘ ਅੰਗਰੋਈਆ, ਸਮੂਹ ਵਿਵੇਕ ਸੰਗਤ ਜੈਤੋ ਅਤੇ ਪਿੰਡ ਰਾਮਗੜ੍ਹ ਭਗਤੂਆਣਾ ਦਾ ਸਮੂਹ ਦੁਲੱਟ ਪਰਿਵਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।