‘ਵੋਟ ਬਚਾਓ-ਦੇਸ਼ ਬਚਾਓ’ ਮਹਿੰਮ ਨੂੰ ਘਰ-ਘਰ ਤੱਕ ਲੈ ਕੇ ਜਾਵਾਂਗੇ: ਬੱਬੂ ਬਰਾੜ
ਫ਼ਰੀਦਕੋਟ, 27 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰੁਜਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦੇਸ਼ ਭਰ ਵਿਚ ਚਲਾਈ ਜਾ ਰਹੀ ਹੈ। ਜਿਸ ਦਾ ਉਦੇਸ਼ ਭਾਰਤੀ ਜਨਤਾ ਪਾਰਟੀ ਵਿਰੋਧੀ ਵੋਟਾਂ ਨੂੰ ਕੱਟ ਕੇ ਦੇਸ਼ ਦੇ ਵੱਖ-ਵੱਖ ਕੋਨਿਆਂ ਅੰਦਰ ਰਾਜ ਕਰਨ ਦਾ ਮਨਸੂਬਾ ਬਣਾਇਆ ਜਾ ਰਿਹਾ ਹੈ।
ਵ
ਵੋਟ ਬਚਾਓ-ਦੇਸ਼ ਬਚਾਓ ਮੁਹਿੰਮ ਤਹਿਤ ਜਾਗਰੂਕਤਾ ਪਰਚਾ ਜਾਰੀ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਅਹੁਦੇਦਾਰ। ਅਜੀਤ ਤਸਵੀਰ
28-10-2026
ਫ਼ਰੀਦਕੋਟ, 27 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰੁਜਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦੇਸ਼ ਭਰ ਵਿਚ ਚਲਾਈ ਜਾ ਰਹੀ ਹੈ। ਜਿਸ ਦਾ ਉਦੇਸ਼ ਭਾਰਤੀ ਜਨਤਾ ਪਾਰਟੀ ਵਿਰੋਧੀ ਵੋਟਾਂ ਨੂੰ ਕੱਟ ਕੇ ਦੇਸ਼ ਦੇ ਵੱਖ-ਵੱਖ ਕੋਨਿਆਂ ਅੰਦਰ ਰਾਜ ਕਰਨ ਦਾ ਮਨਸੂਬਾ ਬਣਾਇਆ ਜਾ ਰਿਹਾ ਹੈ। ਜਿਸ ਨੂੰ ਕਾਂਗਰਸ ਪਾਰਟੀ ਸਫ਼ਲ ਨਹੀਂ ਹੋਣ ਦੇਵੇਗੀ। ਭਾਰਤੀ ਜਨਤਾ ਪਾਰਟੀ ਨੂੰ ਆਮ ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਨੂੰ ਰੋਕਣ ਲਈ ਕਾਂਗਰਸ ਪਾਰਟੀ ਹਰ ਸੰਭਵ ਯਤਨ ਕਰੇਗੀ। ਸ: ਬਰਾੜ ਨੇ ਕਿਹਾ ਕਿ ਸਾਡੇ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਵਾਰ ਕੇ ਇਹ ਆਜ਼ਾਦੀ ਲੈ ਕੇ ਦਿੱਤੀ ਹੈ। ਜਿਸ ਨਾਲ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਵੋਟ ਰਾਹੀਂ ਆਪਣਾ ਮਨ ਪਸੰਦ ਆਗੂ ਚੁਨਣ ਦਾ ਅਧਿਕਾਰ ਮਿਲਿਆ ਹੈ ਪਰ ਭਾਜਪਾ ਇਸ ਅਧਿਕਾਰ ਨੂੰ ਆਪਣੇ ਵਿਰੋਧੀਆਂ ਤੋਂ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੋਟ ਬਚਾਓ-ਦੇਸ਼ ਬਚਾਓ ਮੁਹਿੰਮ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਹਰ ਘਰ ਤੱਕ ਲੈ ਕੇ ਜਾਣਗੇ ਤੇ ਭਾਜਪਾ ਵਿਰੁੱਧ ਲੋਕ ਲਹਿਰ ਬਣਾ ਕੇ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਖੋਹਣ ਤੋਂ ਰੋਕਿਆ ਜਾਵੇਗਾ। ਇਸ ਮੌਕੇ ਚਰਨਜੀਤ ਸ਼ਰਮਾ ਸ਼ਹਿਰੀ ਪ੍ਰਧਾਨ, ਬਲਦੇਵ ਸਿੰਘ ਜ਼ਿਲ੍ਹਾ ਚੇਅਰਮੈਨ ਵਿਮੁੱਕਤ ਜਾਤੀਆਂ, ਰਘਬੀਰ ਸਿੰਘ ਜ਼ਿਲ੍ਹਾ ਸਪੋਕਮੈਨ, ਡਬਲਜੀਤ ਸਿੰਘ ਧੌਂਸੀ ਜ਼ਿਲ੍ਹਾ ਸਪੋਕਸਮੈਨ, ਜਗਵਿੰਦਰ ਸਿੰਘ ਐਮ. ਸੀ, ਅਮਰਜੀਤ ਸਿੰਘ ਜੱਜ, ਰੇਸ਼ਮ ਸਿੰਘ ਗਿੱਲ, ਜਸਪਾਲ ਸਿੰਘ ਬਰਾੜ, ਤੇਜਿੰਦਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ ਵਾਲੀਆ, ਭਾਗ ਸਿੰਘ, ਜਨਕਰਾਜ ਔਲਖ, ਲਖਵਿੰਦਰ ਸਿੰਘ ਲੱਖਾ, ਬਬਲਪ੍ਰੀਤ ਸਿੰਘ, ਸੁਰਿੰਦਰ ਸਿੰਘ ਬਰਾੜ, ਫ਼ਤਿਹ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।