29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲੇਆਣਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਸਾਰੂ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 29-10-2026
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲੇਆਣਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਸਾਰੂ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵੱਖ-ਵੱਖ ਹੁਨਰ ਵਿਕਾਸ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਤੋਂ ਪਲੇਸਮੈਂਟ ਅਫ਼ਸਰ ਨੀਤੂ ਰਾਣੀ, ਬਲਾਕ ਮਿਸ਼ਨ ਮੈਨੇਜਰ (ਪੀ.ਐਸ.ਡੀ.ਐਮ.) ਵਿਜੈ ਅਤੇ ਵਿੱਕੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਹੁਨਰ ਵਿਕਾਸ ਦੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕੇਂਦਰ ਸਰਕਾਰ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਕਰ ਰਹੀ : ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪਿ੍ੰਸੀਪਲ ਤੇ ਕੋਆਰਡੀਨੇਟਰ ਨੂੰ ਮਿਲਿਆ ‘ਐਜੂਕੇਸ਼ਨਲ ਲੀਡਰਸ਼ਿਪ ਪੁਰਸਕਾਰ 2026’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।