29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੇਵ ਸਿੰਘ ਠੇਕੇਦਾਰ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕੋਟਕਪੂਰਾ , 28 ਅਕਤੂਬਰ ( ਰਿੰਕੂ ਮਲਹੋਤਰਾ )- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਠੇਕੇਦਾਰ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਬੀਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਲਗਾਇਆ ਗਿਆ ਹੈ । ਉਨ੍ਹਾਂ ਦੇ ਗ੍ਰਹਿ ਵਿਖੇ ਬੀ .

ਅਜੀਤ ਡੈਸਕ 29-10-2026
ਕੋਟਕਪੂਰਾ , 28 ਅਕਤੂਬਰ ( ਰਿੰਕੂ ਮਲਹੋਤਰਾ )- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਠੇਕੇਦਾਰ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਬੀਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਲਗਾਇਆ ਗਿਆ ਹੈ । ਉਨ੍ਹਾਂ ਦੇ ਗ੍ਰਹਿ ਵਿਖੇ ਬੀ . ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ , ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਨਿਯੁਕਤੀ ਪੱਤਰ ਸੌਂਪਿਆ । ਸੂਬਾ ਪ੍ਰਧਾਨ ਹੀਰਾ ਸਿੰੰਘ ਗਾਬੜੀਆ ਨੇ ਕਿਹਾ ਕਿ ਗੁਰਦੇਵ ਸਿੰਘ ਠੇਕੇਦਾਰ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ’ ਚ ਨਿਰਸਵਾਰਥ ਸੇਵਾ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿਚ ਬੀ . ਸੀ ਵਿੰਗ ਦੇ 11 ਸੀਨੀਅਰ ਮੀਤ ਪ੍ਰਧਾਨ ਲਗਾਏ ਗਏ ਹਨ । ਗੁਰਦੇਵ ਸਿੰਘ ਠੇਕੇਦਾਰ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬਿਕਰਮ ਸਿੰਘ ਮਜੀਠੀਆ , ਹਰਸਿਮਰਤ ਕੌਰ ਬਾਦਲ , ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਦਾ ਧੰਨਵਾਦ ਕੀਤਾ ਹੈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ , ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ , ਹਲਕਾ ਪ੍ਰਧਾਨ ਗੁਰਮੁਖ ਸਿੰਘ ਭੁੱਲਰ , ਸਾਬਕਾ ਕੌਂਸਲਰ ਕੁਲਦੀਪ ਸਿੰਘ ਟੋਨੀ ਤੇ ਅਨੂਪ੍ਰਤਾਪ ਸਿੰਘ ਬਰਾੜ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।